Firing at the home of famous Punjabi singer Gulab Sidhu
ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਫਾਈਰਿੰਗ
ਬਰਨਾਲਾ (ਆਵਾਜ਼ਿ ਕੌਮ ਬਿਊਰੋ)-ਪੰਜਾਬੀ ਗਾਇਕ ਗੁਲਾਬ ਸਿੱਧੂ ਘਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਬਰਨਾਲਾ ਦੇ ਪਿੰਡ ਫਰਵਾਹੀ ਸਥਿਤ ਘਰ ਦੇ ਬਾਹਰ ਦੇਰ ਰਾਤ 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ 3 ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੁੰਦੇ ਨਜ਼ਰ ਆ ਰਹੇ ਹਨ। ਫਿਲਹਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ। ਇਹ ਘਟਨਾ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ 1.30 ਵਜੇਂ 2.00 ਵਜੇ ਦਰਮਿਆਨ ਵਾਪਰੀ ਦੱਸੀ ਜਾ ਰਹੀ ਹੈ ਅਤੇ ਜਿਸ ਸਮੇਂ ਇਹ ਫਾਈਰਿੰਗ ਹੋਈ ਗਾਇਕ ਘਰ ਵਿੱਚ ਮੌਜੂਦ ਨਹੀਂ ਸੀ। ਇਸ ਘਟਨਾ ਮਗਰੋਂ ਸਥਾਨਕ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਸਿੱਧੂ ਦੇ ਘਰ ‘ਤੇ ਹੋਈ ਇਸ ਫਾਈਰਿੰਗ ਦੀ ਜ਼ਿੰਮੇਵਾਰੀ ਗੈਂਗਸਟਰ ਡੋਨੀ ਬਲ ਨੇ ਲਈ ਹੈ।

