Firing at the house of former Jathedar Giani Raghbir Singh!
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ!
Amritsar, (ਆਵਾਜ਼ਿ ਕੌਮ ਬਿਊਰੋ)-ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ 12 ਅਗਸਤ ਨੂੰ ਰਾਤ 11 ਵਜੇ ਦੇ ਕਰੀਬ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ। ਗਿਆਨੀ ਰਘਬੀਰ ਸਿੰਘ ਦੇ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਇਹ ਆਵਾਜ਼ ਸੁਣਾਈ ਦੇ ਰਹੀ ਹੈ। ਕੱਲ੍ਹ ਸ਼ਾਮ ਨੂੰ ਡਰਾਈਵਰ ਨੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਦੇਖੇ। ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਗੋਲੀ ਚੱਲੀ ਹੈ। ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

