Gaurav Yadav becomes the regular DGP of Punjab; Punjab Government issues notification
ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Chandigarh, (ਆਵਾਜ਼ਿ ਕੌਮ ਬਿਊਰੋ)-ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਤੇ ਇਸ ਤਹਿਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। DGP ਗੌਰਵ ਯਾਦਵ ਨੂੰ ਰੈਗੂਲਰ DGP ਬਣਾਇਆ ਗਿਆ ਹੈ। ਦੱਸ ਦੇਈਏ ਕਿ ਲੰਮੇ ਸਮੇਂ ਤੋਂ ਪੰਜਾਬ ਦਾ ਪੱਕਾ DGP ਲਗਾਉਣ ਦੀ ਕੀਤੀ ਮੰਗ ਜਾ ਰਹੀ ਸੀ। ਪ੍ਰੋਗਰਾਮਦੇਖੋ ਸਭ ਤੋਂ ਵੱਡੀ ਗੱਲ ਹੈ ਕਿ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ। ਹੁਣ ਉਨ੍ਹਾਂ ਨੂੰ ਰੈਗੂਲਰ ਡੀਜੀਪੀ ਬਣਾਉਣ ਦੀ ਤਜਵੀਜ਼ ਨੇ ਪੰਜਾਬ ਦੇ ਪ੍ਰਸ਼ਾਸਨਿਕ ਤੇ ਪੁਲਿਸ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਪੱਕੀ ਡੀਜੀਪੀ ਦੀ ਨਿਯੁਕਤੀ ਲਈ ਜਿਥੇ UPSC ਦੇ ਪੈਨਲ ਨੇ ਜਿਥੇ 3 ਵੱਡੇ ਨਾਵਾਂ ਦੀ ਸਿਫਾਰਸ਼ ਕੀਤੀ ਸੀ ਜਿਲ ਵਿਚ ਗੌਰਵ ਯਾਦਵ ਤੋਂ ਇਲਾਵਾ IPS ਅਧਿਕਾਰੀ ਸ਼ਰਦ ਸਤਿਆ ਚੌਹਾਨ ਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਸਨ।

