ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪਟਿਆਲਾ ਮੀਟਿੰਗ ‘ਚ ਉਮੜਿਆ ਵਰਕਰਾਂ ਦਾ ਸੈਲਾਬ – ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ

31 ਜਨਵਰੀ 2026, ਪਟਿਆਲਾ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪਟਿਆਲਾ ਵਿਖੇ ਪਾਰਟੀ ਵਰਕਰਾਂ ਦੀ ਵੱਡੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਵਿੱਚ ਵਰਕਰਾਂ ਦੀ ਭਾਰੀ ਗਿਣਤੀ ਵਿੱਚ ਮੌਜੂਦਗੀ ਨੇ ਮਾਹੌਲ ਨੂੰ ਭਰਪੂਰ ਜੋਸ਼ ਨਾਲ ਭਰ ਦਿੱਤਾ ਅਤੇ ਵਰਕਰਾਂ ਦਾ ਸੈਲਾਬ ਉਮੜ ਪਿਆ। ਗਿਆਨੀ ਹਰਪ੍ਰੀਤ ਸਿੰਘ ਨੇ ਵਰਕਰਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ ਅਤੇ ਕਿਹਾ ਕਿ ਵਰਕਰਾਂ ਦੀ ਮਜ਼ਬੂਤੀ ਪਾਰਟੀ ਦੀ ਮਜ਼ਬੂਤੀ ਹੈ।

ਉਨ੍ਹਾਂ ਨੇ ਜ਼ੋਰ ਦਿੱਤਾ ਕਿ ਵਰਕਰਾਂ ਦੀ ਮਿਲਣੀ ਨਵਾਂ ਜੋਸ਼ ਭਰਦੀ ਹੈ ਅਤੇ ਇਹ ਜੋਸ਼ ਲੋਕ ਮੁੱਦਿਆਂ ਪ੍ਰਤੀ ਲੀਡਰਸ਼ਿਪ ਵਿੱਚ ਸੰਵੇਦਨਸ਼ੀਲਤਾ ਤੇ ਹੱਲ ਲਈ ਅਪਰੋਚ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਂਦਾ ਹੈ। ਗਿਆਨੀ ਸਾਹਿਬ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਸੰਵੇਦਨਸ਼ੀਲਤਾ ਨਾਲ ਹੱਲ ਕਰਨ ਵੱਲ ਧਿਆਨ ਦੇਣ। ਮੀਟਿੰਗ ਵਿੱਚ ਵਰਕਰਾਂ ਨੇ ਵੱਡੇ ਉਤਸਾਹ ਨਾਲ ਹਿੱਸਾ ਲਿਆ ਅਤੇ ਇਹ ਪੰਥਕ ਏਕਤਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨੀ ਜਾ ਰਹੀ ਹੈ।

