Giani Jasvir Singh Rode Thanks Sangat for Successful Samagam
“ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਉਣ ਲਈ ਸੰਗਤਾਂ ਦਾ ਧੰਨਵਾਦ”

03 ਜੂਨ 2026, ਮੋਗਾ – ਮੋਗਾ ਨੇੜਲੇ ਪਿੰਡ ਰੋਡੇ ਸਥਿਤ ਗੁਰਦੁਆਰਾ ਸੰਤ ਖਾਲਸਾ ਵਿਖੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਸਮਾਗਮ ਵਿੱਚ ਇੰਟਰਨੈਸ਼ਨਲ ਪੰਥਕ ਦਲ ਸਮੇਤ ਕਈ ਧਾਰਮਿਕ ਅਤੇ ਪੰਥਕ ਜਥੇਬੰਦੀਆਂ ਨੇ ਸੇਵਾ ਨਿਭਾਈ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸਮਾਗਮ ਨੂੰ ਸਫ਼ਲ ਬਣਾਇਆ।
ਸਮਾਗਮ ਦੀ ਕਾਮਯਾਬੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜਸਵੀਰ ਸਿੰਘ ਰੋਡੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨਗਰ ਨਿਵਾਸੀਆਂ, ਸਿੱਖ ਸੰਪਰਦਾਵਾਂ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ, ਨਗਰ ਪੰਚਾਇਤਾਂ ਅਤੇ ਮੀਡੀਆ ਅਦਾਰਿਆਂ ਦਾ ਵੀ ਧੰਨਵਾਦ ਕੀਤਾ।
ਗਿਆਨੀ ਜਸਵੀਰ ਸਿੰਘ ਰੋਡੇ ਨੇ ਇੰਟਰਨੈਸ਼ਨਲ ਪੰਥਕ ਦਲ ਦੀਆਂ ਦੇਸ਼-ਵਿਦੇਸ਼ ਦੀਆਂ ਇਕਾਈਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਇਹ ਵਿਸ਼ਾਲ ਸਮਾਗਮ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ।
ਅਖੀਰ ਵਿੱਚ ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
