Gold mine collapses during excavation! 30 workers die, many buried under rubble
ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30 ਮਜ਼ਦੂਰਾਂ ਦੀ ਮੌਤ, ਮਲਬੇ ਹੇਠ ਦੱਬੇ ਕਈ ਲੋਕ
New Delhi, (ਆਵਾਜ਼ਿ ਕੌਮ ਬਿਊਰੋ)-ਸੈਂਟਰਲ ਅਫ੍ਰੀਕਨ ਰਿਪਬਲਿਕ ਕੇ ਪੱਛਮੀ ਹਿੱਸੇ ਵਿਚ ਸੋਨੇ ਦੀ ਖਦਾਨ ਅਚਾਨਕ ਢਹਿ-ਢੇਰੀ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 30 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਮਿੱਟੀ ਵਿਚ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਕਰ ਦਿੱਤੇ ਗਏ ਹਨ। ਫਸੇ ਹੋਏ ਖਾਣ ਮਜ਼ਦੂਰਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਹਾਦਸੇ ਵਿਚ ਜ਼ਖਮੀ ਹੋਏ ਮਜ਼ਦੂਰਾਂ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਨਾਨਾ-ਮਾਂਬੇਰੇ ਪ੍ਰੀਫੈਕਚਰ ਦੇ ਅੱਬਾ ਖੇਤਰ ਵਿੱਚ ਵਾਪਰੀ ਹੈ। ਇਹ ਇੱਕ ਰਵਾਇਤੀ ਖਾਨ ਸੀ ਅਤੇ ਇਸ ਵਿੱਚ ਘੱਟੋ-ਘੱਟ ਤਕਨੀਕਾਂ ਦੀ ਵਰਤੋਂ ਕੀਤੀ ਗਈ ਸੀ। ਇਸ ਘਟਨਾ ਦੇ ਵਾਪਰ ਜਾਣ ਮਗਰੋਂ ਬਚਾਅ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਨੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਖਦਾਨ ਵਿੱਚੋਂ 30 ਲਾਸ਼ਾਂ ਬਾਹਰ ਕੱਢ ਲਈਆਂ ਹਨ। ਦੱਸ ਦੇਈਏ ਕਿ ਖਦਾਨ ਦੇ ਢਹਿ-ਢੇਰੀ ਹੋਣ ਦੀ ਘਟਨਾ ਦੀ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਮਿੱਟੀ ਦਾ ਢੇਰ ਅਚਾਨਕ ਹੇਠਾਂ ਆ ਗਿਆ। ਬਚਾਅ ਕਾਰਜ ਅਜੇ ਵੀ ਜਾਰੀ ਹਨ।

