Grand Gurmatt Samagam ‘Hind Di Chadar’ on 24-25 January Dedicated to 350th Shaheedi Satabdi of Sri Guru Tegh Bahadur Ji

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ‘ਹਿੰਦ ਦੀ ਚਾਦਰ’ ਮਹਾਨ ਗੁਰਮਤਿ ਸਮਾਗਮ

09 ਜਨਵਰੀ 2026, ਨੰਦੇੜ – ਖਾਲਸਾ ਪੰਥ ਅਤੇ ਸਿੱਖ ਸੰਗਤਾਂ ਦੇ ਪੂਰੇ ਸਹਿਯੋਗ ਨਾਲ ਮਹਾਰਾਸ਼ਟਰ ਸਰਕਾਰ ਵੱਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ‘ਹਿੰਦ ਦੀ ਚਾਦਰ’ ਮਹਾਨ ਗੁਰਮਤਿ ਸਮਾਗਮ 24-25 ਜਨਵਰੀ 2026 (ਸ਼ਨੀਵਾਰ-ਐਤਵਾਰ) ਨੂੰ ਸ਼੍ਰੀ ਹਜੂਰ ਸਾਹਿਬ (ਨੰਦੇੜ) ਵਿਖੇ ਬਹੁਤ ਵਿਸ਼ਾਲ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਗ੍ਹਾਵਾਂ ‘ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਅੱਜ 9 ਜਨਵਰੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ, ਤਖਤ ਸ਼੍ਰੀ ਹਜੂਰ ਸਾਹਿਬ ਨੰਦੇੜ ਵਿਖੇ ਸਮਾਗਮ ਨੂੰ ਸਫਲ ਬਣਾਉਣ ਅਤੇ ਵੱਖ-ਵੱਖ ਡਿਊਟੀਆਂ ਲਗਾਉਣ ਸਬੰਧੀ ਅਹਿਮ ਮੀਟਿੰਗ ਹੋਈ। ਇਸ ਤੋਂ ਬਾਅਦ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਜਥੇਦਾਰ ਤਖਤ ਸ਼੍ਰੀ ਹਜੂਰ ਸਾਹਿਬ ਜੀ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੀ ਅਗਵਾਈ ਵਿੱਚ ਬਹੁਤ ਵੱਡੀ ਪ੍ਰੈਸ ਕਾਨਫਰੰਸ ਕੀਤੀ ਗਈ। ਉਪਰੰਤ ਸਮਾਗਮ ਵਾਲੀ ਜਗ੍ਹਾ ‘ਤੇ ਚੱਲ ਰਹੇ ਕੰਮਾਂ ਦਾ ਵੀ ਨਿਰੀਖਣ ਕੀਤਾ ਗਿਆ।

ਸੰਗਤ ਵਿੱਚ ਇਸ ਮਹਾਨ ਸਮਾਗਮ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਪੰਥਕ ਸੰਸਥਾਵਾਂ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸਮਾਗਮ ਸਿੱਖ ਕੌਮ ਦੀ ਏਕਤਾ ਅਤੇ ਗੁਰੂ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗਾ।