ਸਾਡਾ ਮੁੱਖ ਉਦੇਸ਼ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਦਾ ਪ੍ਰਚਾਰ ਕਰਨਾ-ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਖ਼ਾਲਸਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ J ਡਾ ਨਰਿੰਦਰ ਸਿੰਘ ਘੁਮਾਣ/ਜਗੀਰ ਸਿੰਘ ਮੰਡ :ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦਮਦਮਾ ਸਾਹਿਬ ਜੀ ਸ੍ਰੀ ਹਰਗੋਬਿੰਦਪੁਰ ਸਾਹਿਬ ਜੀ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ। ਇਸ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਸਰਪ੍ਰਸਤ ਇੰਟਰਨੈਸ਼ਨਲ ਪੰਥਕ ਦਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਹੋਰ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੂਰੇ ਪੰਜਾਬ ਪੰਜਾਬ ਵਿੱਚ 40 ਨਗਰ ਕੀਰਤਨ ਸਜਾਏ ਜਾਣਗੇ। ਉਨ੍ਹਾ ਆਖਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਮਿਤੀ 6 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ ਸਾਹਿਬ ਜੀ ਤੋਂ ਸਜਾਇਆ ਗਿਆ ਸੀ ਜੋ ਵੱਖ ਵੱਖ ਪਿੰਡਾਂ ਦੀ ਪ੍ਰਕਰਮਾ ਕਰਕੇ ਸ਼ਾਮ ਨੂੰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦਮਦਮਾ ਸਾਹਿਬ ਜੀ ਵਿਖੇ ਪਹੁੰਚਿਆ ਸੀ। ਜਿਥੇ ਰਾਤ ਵਿਸ਼ਰਾਮ ਕਰਨ ਉਪਰੰਤ ਇਹ ਵਿਸ਼ਾਲ ਨਗਰ ਕੀਰਤਨ ਅੱਜ ਅਰੰਭ ਹੋ ਕੇ ਅਗਲੇ ਪੜਾਵਾਂ ਲਈ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਵਿਸ਼ਾਲ ਨਗਰ ਕੀਰਤਨ ਦੌਰਾਨ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਮਤੀ ਦਾਸ ਜੀ, ਸਤੀ ਦਾਸ ਜੀ, ਭਾਈ ਦਿਆਲ ਦਾਸ ਜੀ ਅਤੇ ਹੋਰ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ ਜਾ ਰਿਹਾ ਹੈ। ਉੱਥੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਵਿੱਚ ਅਹਿਮ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਅਸੀਂ ਮਾਲਵੇ ਦੀ ਧਰਤੀ ‘ਤੇ ਹੁਣ ਤੱਕ ਪੰਦਰਾਂ ਨਗਰ ਕੀਰਤਨ ਸਜਾਏ ਹਨ। ਜੋ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਜੀ ਦੇ ਜਨਮ ਅਸਥਾਨ ਤੋਂ ਅਰੰਭ ਕੀਤੇ ਗਏ ਸਨ।
ਅੱਜ ਇਹ 17ਵਾਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ ਜੀ ਸ੍ਰੀ ਹਰਗੋਬਿੰਦਪੁਰ ਸਾਹਿਬ ਜੀ ਦੇ ਅਸਥਾਨ ਤੋਂ ਅਰੰਭ ਹੋ ਕੇ ਸ੍ਰੀ ਹਰਗੋਬਿੰਦਪੁਰ ਸਾਹਿਬ, ਅੱਡਾ ਮਠੋਲਾ, ਪਿੰਡ ਭਾਮ, ਹਰਚੋਵਾਲ ਸਮੇਤ ਤੋਂ ਵੱਖ-ਵੱਖ ਨਗਰਾਂ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਰਾਜਾ ਰਾਮ ਜੀ ਹਰਚੋਵਾਲ ਵਿਖੇ ਪਹੁੰਚੇਗਾ । ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਪ੍ਰਸਤ ਇੰਟਰਨੈਸ਼ਨਲ ਪੰਥਕ ਦਲ, ਸਤਿੰਦਰ ਸਿੰਘ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਸੰਤ ਬਾਬਾ ਜਤਿੰਦਰ ਸਿੰਘ ਜੀ ਗੋਬਿੰਦ ਬਾਗ ਦਾਬਾਂਵਾਲ, ਸੰਤ ਬਾਬਾ ਸਤਨਾਮ ਸਿੰਘ ਵੱਲੀਆਂ ਵਾਲੇ ਧਾਰਮਿਕ ਵਿੰਗ ਇੰਟਰਨੈਸ਼ਨਲ ਪੰਥਕ ਦਲ, ਬਾਬਾ ਸ਼ੇਰ ਸਿੰਘ ਵਾੜਾ ਸ਼ੇਰ ਸਿੰਘ ਸਲਾਹਕਾਰ ਇੰਟਰਨੈਸ਼ਨਲ ਪੰਥਕ ਦਲ, ਜਥੇਦਾਰ ਸਵਰਨਜੀਤ ਸਿੰਘ ਤਰਨਾਂ ਦਲ ਦੁਆਬਾ, ਬਾਬਾ ਸੁਖਵਿੰਦਰ ਸਿੰਘ ਕਾਦਰਾਬਾਦ ਕਾਰ ਸੇਵਾ ਵਾਲੇ, ਜਥੇਦਾਰ ਰਜਿੰਦਰ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਭਾਈ ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਭਾਈ ਵਜ਼ੀਰ ਸਿੰਘ ਵਾਂ ਵਾਲੇ, ਭਾਈ ਮਨਪ੍ਰੀਤ ਸਿੰਘ ਸੋਹੀ ਇਕਾਈ ਆਈਪੀਡੀ, ਗੁਰਦਿਆਲ ਸਿੰਘ ਜਥੇਦਾਰ, ਬਾਬਾ ਦਲੀਪ ਸਿੰਘ ਚੱਕਰ ਕਨਵੀਨਰ ਆਈਪੀਡੀ, ਭਾਈ ਬਲਕਾਰ ਸਿੰਘ ਵੱਲਾ ਪ੍ਰਧਾਨ, ਬਾਬਾ ਦਿਆ ਸਿੰਘ ਵਾੜਾ ਸ਼ੇਰ ਸਿੰਘ, ਭਾਈ ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਅਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ, ਬਾਬਾ ਜਤਿੰਦਰ ਸਿੰਘ ਗੋਬਿੰਦਬਾਗ ਵਾਲੇ, ਬਾਬਾ ਸਵਰਨਜੀਤ ਸਿੰਘ, ਬਾਬਾ ਚਰਨਜੀਤ ਸਿੰਘ ਜੱਸੋਵਾਲ ਅਤੇ ਹੋਰ ਸ਼ਖਸੀਅਤਾਂ।

