Gunshots fired outside CP-67 Mall in Mohali, entire area shaken with terror
ਮੋਹਾਲੀ ‘ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਮੋਹਾਲੀ ਦੇ ਮਸ਼ਹੂਰ ਸੀ. ਪੀ.-67 ਮਾਲ ਦੇ ਸਾਹਮਣੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਇਕ ਸੈਲੂਨ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਦੇ ਕਾਰਨਾਂ ਅਤੇ ਦੋਸ਼ੀਆਂ ਦੀ ਪਛਾਣ ਨੂੰ ਲੈ ਕੇ ਪੁਲਸ ਜਾਂਚ ‘ਚ ਜੁੱਟ ਗਈ ਹੈ। ਫਿਲਹਾਲ ਫਾਇਰਿੰਗ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

