“Jalandhar’s Gurinderveer Singh Wins Gold in 60m Sprint at Indoor National”
“ਜਲੰਧਰ ਦੇ ਗੁਰਿੰਦਰਵੀਰ ਸਿੰਘ ਨੇ 60 ਮੀਟਰ ਦੌੜ ‘ਚ ਜਿੱਤਿਆ ਸੋਨ ਤਮਗਾ”

26 ਮਾਰਚ 2026 ਭੁਵਨੇਸ਼ਵਰ – ਭੁਵਨੇਸ਼ਵਰ ਵਿੱਚ ਚੱਲ ਰਹੀ ਇੰਡੋਰ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਲੰਧਰ ਦੇ ਗੁਰਿੰਦਰਵੀਰ ਸਿੰਘ ਨੇ 60 ਮੀਟਰ ਦੌੜ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਸਿਰਫ਼ 6.60 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸੋਨ ਤਮਗਾ ਆਪਣੇ ਨਾਮ ਕੀਤਾ ਅਤੇ ਇਸ ਨਾਲ ਉਹ ਇਸ ਇਵੈਂਟ ਵਿੱਚ ਸਭ ਤੋਂ ਤੇਜ਼ ਦੌੜਾਕ ਬਣ ਗਏ ਹਨ।
ਗੁਰਿੰਦਰਵੀਰ ਨੇ ਅਨੀਮੇਸ਼ ਕੁਜੂਰ ਅਤੇ ਲਾਲੂ ਪ੍ਰਸਾਦ ਭੋਈ ਵਰਗੇ ਮਜ਼ਬੂਤ ਖਿਡਾਰੀਆਂ ਨੂੰ ਪਛਾੜ ਕੇ ਇਹ ਰਿਕਾਰਡ ਬਣਾਇਆ। ਇਸ ਜਿੱਤ ਨਾਲ ਪੰਜਾਬੀ ਅਥਲੀਟਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਗੁਰਿੰਦਰਵੀਰ ਨੂੰ ਵੱਡੀਆਂ ਉਮੀਦਾਂ ਨਾਲ ਵੇਖਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਗੁਰਿੰਦਰਵੀਰ ਨੇ ਰਾਸ਼ਟਰੀ ਅਤੇ ਰਾਜ ਪੱਧਰ ‘ਤੇ ਵੀ ਆਪਣੀ ਤਾਕਤ ਦਾ ਲੋਹਾ ਮਨਵਾਇਆ ਸੀ। ਉਨ੍ਹਾਂ ਨੇ ਇਸ ਜਿੱਤ ਤੋਂ ਬਾਅਦ ਕਿਹਾ ਕਿ ਉਹ ਆਉਣ ਵਾਲੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰਨਾ ਚਾਹੁੰਦਾ ਹੈ। ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
