Gurlal Singh, the killer of Ajmeet Singh—who was murdered in Tarn Taran—has been arrested! The AGTF carried out the operation
ਤਰਨਤਾਰਨ ‘ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF ਨੇ ਕੀਤੀ ਕਾਰਵਾਈ
ਨੂਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਹਰਿਆਣਾ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨਾਲ ਸੰਯੁਕਤ ਆਪਰੇਸ਼ਨ ‘ਚ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ‘ਚ ਸਤੰਬਰ 2026 ਨੂੰ ਹੋਏ ਅਜਮੀਤ ਸਿੰਘ ਕਤਲ ਕੇਸ ਦੇ ਇਕ ਮੁਲਜ਼ਮ ਗੁਰਲਾਲ ਸਿੰਘ ਨੂੰ ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ ‘ਤੇ ਤਾਲਮੇਲ ਕਾਰਵਾਈ ਦੌਰਾਨ ਫੜਿਆ ਗਿਆ। ਇਸ ਮਾਮਲੇ ‘ਚ ਇਸ ਤੋਂ ਪਹਿਲਾਂ ਏਜੀਟੀਐੱਫ ਨੇ ਤਰਨਤਾਰਨ ਪੁਲਸ ਨਾਲ ਸੰਯੁਕਤ ਮੁਹਿੰਮ ‘ਚ ਇਕ ਹੋਰ ਦੋਸ਼ੀ ਸਜਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਕਤਲ ਕਥਿਤ ਤੌਰ ‘ਤੇ ਵਿਦੇਸ਼ਾਂ ‘ਚ ਰਹਿ ਰਹੇ ਭਗੌੜੇ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਇਸ ਘਟਨਾ ਪਿੱਛੇ ਗੈਂਗਾਂ ਵਿਚਕਾਰ ਦੁਸ਼ਮਣੀ ਹੋਣ ਦਾ ਸ਼ੱਕ ਹੈ। ਪੁਲਸ ਨੇ ਕਿਹਾ ਕਿ ਮਾਮਲੇ ‘ਚ ਸ਼ਾਮਲ ਪੂਰੇ ਗੈਂਗ ਦਾ ਪਰਦਾਫਾਸ਼ ਕਰ ਦਿੱਤਾ ਗਿਆ ਹੈ। ਕਤਲ ਦੇ ਪਿੱਛੇ ਦੀ ਸਾਜ਼ਿਸ਼ ਅਤੇ ਇਸ ਦੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

