ਹਰਵਿੰਦਰ ਸਿੰਘ ਸਰਨਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸੇਵਾ ਲਗਾਈ

ਅੰਮ੍ਰਿਤਸਰ (21 ਮਈ, 2025): ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸੇਵਾ ਲਗਾਈ ਹੈ। ਉਨ੍ਹਾਂ ਨੂੰ 11 ਦਿਨ ਤੱਕ ਹਰ ਰੋਜ਼ ਪੰਜ ਜਪੁਜੀ ਸਾਹਿਬ ਅਤੇ ਦੋ ਚੌਪਈ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਦਿੱਤੇ ਗਏ ਹਨ।

11ਵੇਂ ਦਿਨ ਉਹ ਗੁਰਦੁਆਰਾ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਦੇਗ਼ ਕਰਵਾ ਕੇ ਅਰਦਾਸ ਕਰਵਾਉਣਗੇ। ਇਹ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੀ ਇਕੱਤਰਤਾ ਦੌਰਾਨ ਲਿਆ ਗਿਆ।