Heavy rains in Chandigarh cause roads to become flooded, waterlogging everywhere
ਚੰਡੀਗੜ੍ਹ ‘ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਚੰਡੀਗੜ੍ਹ ‘ਚ ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਸੜਕਾਂ ‘ਤੇ ਹਰ ਪਾਸੇ ਪਾਣੀ ਭਰ ਗਿਆ। ਰਾਤ ਵੇਲੇ ਵੀ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ, ਜਿਸ ਕਾਰਨ ਸੈਕਟਰ-34 ਮਾਰਕਿਟ ਪਾਣੀ ਨਾਲ ਪੂਰੀ ਤਰ੍ਹਾਂ ਜਲ-ਥਲ ਹੋ ਗਈ। ਇੱਥੇ ਸਾਰੇ ਦਾ ਸਾਰਾ ਪਾਰਕਿੰਗ ਏਰੀਆ ਪਾਣੀ ‘ਚ ਡੁੱਬ ਗਿਆ। ਮੌਸਮ ਵਿਭਾਗ ਦੇ ਅਨੁਸਾਰ ਚੰਡੀਗੜ੍ਹ, ਮੋਹਾਲੀ, ਰੂਪਨਗਰ ਅਤੇ ਬਾਕੀ ਜ਼ਿਲ੍ਹਿਆਂ ‘ਚ ਭਾਰੀ ਬਾਰਸ਼ ਲਈ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਪਿਛਲੇ 24 ਘੰਟਿਆਂ ‘ਚ ਹੋਈ ਬਾਰਸ਼ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਆਈ ਹੈ। ਬੁੱਧਵਾਰ ਨੂੰ ਸ਼ਹਿਰ ਦਾ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.3 ਡਿਗਰੀ ਵੱਧ ਸੀ। ਚੰਡੀਗੜ੍ਹ ‘ਚ ਹਵਾਈ ਅੱਡੇ ਖੇਤਰ ਵਿੱਚ 58 ਮਿਲੀਮੀਟਰ ਅਤੇ ਸ਼ਹਿਰ ਵਿੱਚ 45.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ, ਮੋਹਾਲੀ ਵਿੱਚ 28.5 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ।

