Horrific accident near Baglamukhi Temple! Car plunges into a drain; 8 people die tragically
ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ ‘ਚ ਜਾ ਡਿੱਗੀ ਕਾਰ, 8 ਲੋਕਾਂ ਦੀ ਦਰਦਨਾਕ ਮੌਤ
ਆਗਰ ਮਾਲਵਾ (ਆਵਾਜ਼ਿ ਕੌਮ ਬਿਊਰੋ)-ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਜ਼ਿਲ੍ਹੇ ‘ਚ ਸ਼ਨੀਵਾਰ ਤੜਕੇ ਭਿਆਨਕ ਹਾਦਸਾ ਵਾਪਰਿਆ। ਇੱਥੇ ਇਕ ਕਾਰ ਦੇ ਨਾਲੇ ‘ਚ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਤਿੰਨ ਬੱਚੇ ਅਤੇ 2 ਔਰਤਾਂ ਸ਼ਾਮਲ ਸਨ। ਨਲਖੇੜਾ ਪੁਲਸ ਸਟੇਸ਼ਨ ਦੇ ਇੰਚਾਰਜ ਸ਼ਸ਼ੀ ਉਪਾਧਿਆਏ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਲਗਭਗ 30 ਕਿਲੋਮੀਟਰ ਦੂਰ ਨਲਖੇੜਾ ਕਸਬੇ ‘ਚ ਬਗਲਾਮੁਖੀ ਮੰਦਰ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਓਡੀਸ਼ਾ ਤੋਂ ਆਏ ਸ਼ਰਧਾਲੂਆਂ ਦੀ ਕਾਰ ਬਾਰਿਸ਼ ਦੇ ਪਾਣੀ ਨਾਲ ਭਰੇ ਨਾਲੇ ‘ਚ ਡਿੱਗ ਗਈ। ਕਾਰ ਸਵਾਰ ਤਿੰਨ ਬੱਚਿਆਂ, 2 ਔਰਤਾਂ ਅਤੇ ਤਿੰਨ ਪੁਰਸ਼ਾਂ ਸਮੇਤ ਸਾਰੇ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਨਲਖੇੜਾ ਪੁਲਸ ਨੇ ਬਚਾਅ ਮੁਹਿੰਮ ਚਲਾਈ ਅਤੇ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜਿਆ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਣਕਾਰੀ ਦਾ ਇੰਤਜ਼ਾਰ ਹੈ।

