Horrific accident on Gujarat highway: Bus-truck collision, 5 dead
ਗੁਜਰਾਤ ਹਾਈਵੇਅ ‘ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
ਆਨੰਦ (ਆਵਾਜ਼ਿ ਕੌਮ ਬਿਊਰੋ)-ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ‘ਤੇ ਇੱਕ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ 30 ਤੋਂ 40 ਯਾਤਰੀ ਸਵਾਰ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਸੁਪਰਡੈਂਟ ਜੀ.ਜੀ. ਜਸਾਨੀ ਨੇ ਕਿਹਾ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਨਿੱਜੀ ਬੱਸ ਐਕਸਪ੍ਰੈਸਵੇਅ ‘ਤੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੌਰਾਨ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ ਅਤੇ ਹਾਦਸਾ ਵਾਪਰ ਗਿਆ। ਜਸਾਨੀ ਨੇ ਕਿਹਾ, “ਇਸ ਟੱਕਰ ਵਿੱਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।” ਪੁਲਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ।

