Horrifying incident in Punjab! Father brutally murders daughter
ਪੰਜਾਬ ‘ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
ਹੁਸ਼ਿਆਰਪੁਰ (ਆਵਾਜ਼ਿ ਕੌਮ ਬਿਊਰੋ)-ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਧੂਤ ਕਲਾ ‘ਚ ਇਕ ਪਿਤਾ ਨੇ ਆਪਣੀ 17 ਵਰ੍ਹਿਆਂ ਦੀ ਧੀ ਦਾ ਤੇਜ਼ਧਾਰ ਹਥਿਆਰ ਨਾਲ ਗਰਦਨ ‘ਤੇ ਤਿੱਖੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਦੇ ਰੂਪ ‘ਚ ਹੋਈ ਹੈ। ਵਾਰਦਾਤ ਤੋਂ ਬਾਅਦ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕੁੜੀ ਦੀ ਮਾਂ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਘਰ ‘ਚ ਧੀ ਨੂੰ ਇਕੱਲੀ ਵੇਖ ਕੇ ਪਿਓ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਕੁੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੀ ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਓ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਕਤਲ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

