ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, 19 ਮਾਰਚ ਤੋਂ ਛੱਡਿਆ ਪਾਣੀ, ਸਰਕਾਰਾਂ ‘ਤੇ ਲਾਇਆ ਗੰਭੀਰ ਦੋਸ਼

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਡੱਟੇ ਹੋਏ ਹਨ। ਉਨ੍ਹਾਂ ਨੇ 19 ਮਾਰਚ ਤੋਂ ਪਾਣੀ ਛੱਡ ਦਿੱਤਾ ਹੈ ਅਤੇ ਕੋਈ ਵੀ ਮੈਡੀਕਲ ਟ੍ਰੀਟਮੈਂਟ ਨਹੀਂ ਲੈ ਰਹੇ। ਮੁਲਾਕਾਤ ਕਰਕੇ ਆਏ ਚਾਰ ਕਿਸਾਨ ਆਗੂਆਂ ਨੇ ਡੱਲੇਵਾਲ ਦਾ ਸੁਨੇਹਾ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ, “ਜਦੋਂ ਤੱਕ ਸਾਰੇ ਕਿਸਾਨ ਨਹੀਂ ਛੱਡੇ ਜਾਣਗੇ, ਮੈਂ ਇੱਕ ਬੂੰਦ ਵੀ ਪਾਣੀ ਨਹੀਂ ਪੀਵਾਂਗਾ।”
ਡੱਲੇਵਾਲ ਨੇ ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ, “ਪੰਜਾਬ ਤੇ ਕੇਂਦਰ, ਦੋਵੇਂ ਸਰਕਾਰਾਂ ਮਿਲ ਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।” ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਿਸਾਨ ਭਾਈਚਾਰੇ ਵਿੱਚ ਚਿੰਤਾ ਦੀ ਲਹਿਰ ਹੈ, ਕਿਉਂਕਿ ਲੰਬੇ ਸਮੇਂ ਤੋਂ ਪਾਣੀ ਅਤੇ ਮੈਡੀਕਲ ਸਹਾਇਤਾ ਤੋਂ ਇਨਕਾਰ ਕਰਨ ਨਾਲ ਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੋ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਡੱਲੇਵਾਲ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ ਹੈ।