Jagtar Singh Hawara refuses to take 2-day parole
ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਜਗਤਾਰ ਸਿੰਘ ਹਵਾਰਾ ਨੇ ਦਿੱਲੀ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤੀ ਗਈ 2 ਦਿਨ ਦੀ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਹਵਾਰਾ ਨੇ ਇਸ ਰਾਹਤ ਦਾ ਲਾਭ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ ਨਿਯਮਿਤ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਵਾਰਾ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸ ਨੂੰ ਹਾਈ ਰਿਸਕ ਕੈਦੀ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ ਤੇ ਜੇਲ੍ਹ ਤੋਂ ਬਾਹਰ ਉਸ ਦੀ ਆਵਾਜਾਈ ਲਈ ਵਾਧੂ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰਨੀ ਪਵੇਗੀ।

