DGP Gaurav Yadav’s Big Statement on Jalandhar & Amritsar Blasts
ਜਲੰਧਰ ਤੇ ਅੰਮ੍ਰਿਤਸਰ ਧਮਾਕਿਆਂ ‘ਤੇ DGP ਗੌਰਵ ਯਾਦਵ ਦਾ ਵੱਡਾ ਬਿਆਨ

ਮਈ 2026, ਚੰਡੀਗੜ੍ਹ – ਪੰਜਾਬ ਦੇ ਡੀਜੀਪੀ Gaurav Yadav ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਸਬੰਧੀ ਵੱਡਾ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧਮਾਕਿਆਂ ਲਈ IED ਦਾ ਇਸਤੇਮਾਲ ਕੀਤਾ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਰਾਤ ਕਰੀਬ 10:50 ਵਜੇ ਘਟਨਾ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ।
ਉਨ੍ਹਾਂ ਦੱਸਿਆ ਕਿ ਮੌਕੇ ਤੋਂ ਸੈਂਪਲ ਇਕੱਠੇ ਕਰ ਲਏ ਗਏ ਹਨ ਅਤੇ ਵੱਖ-ਵੱਖ ਜਾਂਚ ਏਜੰਸੀਆਂ ਮਿਲ ਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਡੀਜੀਪੀ ਮੁਤਾਬਕ ਖਾਸਾ ਵਿੱਚ ਹੋਏ ਧਮਾਕੇ ਦੀ ਹਾਲੇ ਤੱਕ ਕਿਸੇ ਵੀ ਗਰੁੱਪ ਵੱਲੋਂ ਜ਼ਿੰਮੇਵਾਰੀ ਨਹੀਂ ਲਈ ਗਈ।
ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
