Jass Butter Claims Responsibility for AAP Leader Lucky Oberoi Murder in Jalandhar

Jass Butter Claims Responsibility for AAP Leader Lucky Oberoi Murder in Jalandhar

ਜਲੰਧਰ ‘ਆਪ’ ਆਗੂ ਲੱਕੀ ਓਬਰਾਏ ਕਤਲ ਮਾਮਲੇ ਦੀ ਜ਼ਿੰਮੇਵਾਰੀ ਲਈ ਜੱਸ ਬੁੱਟਰ ਨੇ

6 ਫਰਵਰੀ 2026, ਜਲੰਧਰ – ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਦਿਨ-ਦਿਹਾੜੇ ਹੋਏ ਕਤਲ ਦੀ ਜ਼ਿੰਮੇਵਾਰੀ ਜੱਸ ਬੁੱਟਰ ਨਾਂਅ ਵਾਲੇ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਲੈ ਲਈ ਹੈ। ਪੋਸਟ ਵਿੱਚ ਉਸ ਨੇ ਖ਼ਾਲਸਾ ਕਾਲਜ ਜਲੰਧਰ ਦੀ ਪ੍ਰਧਾਨਗੀ ਦੇ ਵਿਵਾਦ ਨੂੰ ਮੁੱਖ ਕਾਰਨ ਦੱਸਿਆ ਹੈ ਅਤੇ ਲੱਕੀ ਓਬਰਾਏ ਨੂੰ ਜਲੰਧਰ ਕੈਂਟ ਹਲਕਾ ਇੰਚਾਰਜ ਰਾਜਵਿੰਦਰ ਕੌਰ ਦੇ ਕਰੀਬੀ ਵਜੋਂ ਨਿਸ਼ਾਨਾ ਬਣਾਇਆ ਹੈ।

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਬਾਹਰ ਵਾਪਰੀ ਇਸ ਘਟਨਾ ਵਿੱਚ ਲੱਕੀ ਓਬਰਾਏ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜੱਸ ਬੁੱਟਰ ਨੇ ਆਪਣੀ ਪੋਸਟ ਵਿੱਚ ਇਸ ਨੂੰ ਨਿੱਜੀ ਵਿਵਾਦ ਨਾਲ ਜੋੜਿਆ ਹੈ ਅਤੇ ਆਪਣੀ ਕਾਰਵਾਈ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਇਲਾਕਾ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਅਤੇ ਨੇੜਲੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਜੱਸ ਬੁੱਟਰ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ।

ਇਹ ਘਟਨਾ ਪੰਜਾਬ ਵਿੱਚ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਲੱਕੀ ਓਬਰਾਏ ਫਾਈਨਾਂਸ਼ੀਅਰ ਅਤੇ ਬਿਲਡਰ ਵਜੋਂ ਵੀ ਜਾਣੇ ਜਾਂਦੇ ਸਨ ਅਤੇ ਆਪ ਵਿੱਚ ਸਰਗਰਮ ਰਹਿੰਦੇ ਸਨ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਤੇਜ਼ ਕਰ ਦਿੱਤੀ ਹੈ।