“Manpreet Singh Kanpuri Suspended from Akhand Kirtani Jatha After Incident at Gurdwara Ramsar Sahib”
“ਗੁਰਦੁਆਰਾ ਰਾਮਸਰ ਸਾਹਿਬ ਵਿਖੇ ਘਟਨਾ ਤੋਂ ਬਾਅਦ ਮਨਪ੍ਰੀਤ ਸਿੰਘ ਕਾਨਪੁਰੀ ਨੂੰ ਅਖੰਡ ਕੀਰਤਨੀ ਜਥੇ ਤੋਂ ਬਰਖਾਸਤ ਕਰਨ ਦਾ ਫੈਸਲਾ”

15 ਅਪ੍ਰੈਲ 2026 ਅੰਮ੍ਰਿਤਸਰ – ਗੁਰਦੁਆਰਾ ਰਾਮਸਰ ਸਾਹਿਬ ਵਿਖੇ ਚੱਲ ਰਹੇ ਅਖੰਡ ਕੀਰਤਨ ਸਮਾਗਮ ਦੌਰਾਨ ਵਿਵਾਦਿਤ ਘਟਨਾ ਤੋਂ ਬਾਅਦ ਅਖੰਡ ਕੀਰਤਨੀ ਜਥੇ ਨੇ ਮਨਪ੍ਰੀਤ ਸਿੰਘ ਕਾਨਪੁਰੀ ਨੂੰ ਅਣਮਿਥੇ ਸਮੇਂ ਲਈ ਜਥੇ ਵਿਚੋਂ ਬਰਖਾਸਤ ਕਰਨ ਦਾ ਫੈਸਲਾ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਕਾਨਪੁਰੀ ਵੱਲੋਂ ਸਟੇਜ ਸਕੱਤਰ ਦੀ ਆਗਿਆ ਤੋਂ ਬਿਨਾਂ ਸਟੇਜ ਉੱਤੇ ਚੜ੍ਹ ਕੇ ਕੀਰਤਨ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਕਦਮ ਨੂੰ ਆਨੰਦਪੁਰ ਸਾਹਿਬ ਦੇ ਪੰਚਾਂ ਵੱਲੋਂ ਜਾਰੀ ਹੁਕਮ ਦੀ ਉਲੰਘਣਾ ਵਜੋਂ ਵੇਖਿਆ ਗਿਆ ਅਤੇ ਗੁਰੂ ਘਰ ਦੀ ਮਰਿਆਦਾ ਤੇ ਸਤਿਕਾਰ ਨੂੰ ਠੇਸ ਪਹੁੰਚਣ ਵਾਲੀ ਘਟਨਾ ਮੰਨਿਆ ਗਿਆ। ਸਾਧ ਸੰਗਤ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਨਪ੍ਰੀਤ ਸਿੰਘ ਕਾਨਪੁਰੀ ਖਿਲਾਫ਼ ਸਖ਼ਤ ਕਾਰਵਾਈ ਦੀ ਬੇਨਤੀ ਕੀਤੀ ਗਈ ਸੀ।
ਇਸ ਤੋਂ ਬਾਅਦ ਅਖੰਡ ਕੀਰਤਨੀ ਜਥੇ ਦੀ 31 ਮੈਂਬਰੀ ਵਿਸ਼ਵ ਪੱਧਰੀ ਕਮੇਟੀ ਨੇ ਮੀਟਿੰਗ ਕਰਕੇ ਫੈਸਲਾ ਲਿਆ ਕਿ ਮਨਪ੍ਰੀਤ ਸਿੰਘ ਕਾਨਪੁਰੀ ਨੂੰ ਅਣਮਿਥੇ ਸਮੇਂ ਲਈ ਬਰਖਾਸਤ ਕੀਤਾ ਜਾਵੇ। ਕਮੇਟੀ ਨੇ ਕਿਹਾ ਕਿ ਧਾਰਮਿਕ ਮਰਿਆਦਾ ਅਤੇ ਗੁਰੂ ਘਰ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਇਸ ਤਰ੍ਹਾਂ ਦੇ ਫੈਸਲੇ ਲੈਣਾ ਲਾਜ਼ਮੀ ਹੈ। ਘਟਨਾ ਤੋਂ ਬਾਅਦ ਗੁਰੂ ਘਰ ਵਿਚ ਮਰਿਆਦਾ ਬਣਾਈ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਇਸ ਫੈਸਲੇ ਤੋਂ ਬਾਅਦ ਅੰਮ੍ਰਿਤਸਰ ਤੇ ਆਲੇ-ਦੁਆਲੇ ਦੀ ਸੰਗਤ ਵਿਚ ਚਰਚਾ ਛਿੜੀ ਹੋਈ ਹੈ। ਲੋਕ ਗੁਰੂ ਘਰ ਦੀ ਮਰਿਆਦਾ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਦਾ ਸਮਰਥਨ ਕਰ ਰਹੇ ਹਨ।
