Kashmiri youth beaten up for raising pro-Modi slogans
ਮੋਦੀ ਪੱਖੀ ਨਾਅਰੇ ਲਗਾਉਣ ’ਤੇ ਕਸ਼ਮੀਰੀ ਨੌਜਵਾਨ ਦੀ ਕੁੱਟਮਾਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਦਿੱਲੀ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਝੜਪ ਅਤੇ ਪੁਲਸ ਦੀ ਪ੍ਰਦਰਸ਼ਨਕਾਰੀਆਂ ਨਾਲ ਝੜਪ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ, ਵੀਰਵਾਰ ਨੂੰ ਕਨਾਟ ਪਲੇਸ ਵਿਚ ਮੋਏਟਸ ਰੈਸਟੋਰੈਂਟ ਦੇ ਬਾਹਰ ਕਥਿਤ ਕਾਂਗਰਸੀ ਸਮਰਥਕਾਂ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ। ਪੀੜਤ ਨੇ ਆਪਣੀ ਪਛਾਣ ਕਸ਼ਮੀਰੀ ਮੁਸਲਮਾਨ ਵਜੋਂ ਦੱਸੀ ਹੈ ਅਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਸ਼ੰਸਕ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ ਵਿਚ ਅਤੇ ਰਾਹੁਲ ਗਾਂਧੀ ਦੇ ਵਿਰੋਧ ਵਿਚ ਨਾਅਰੇ ਲਗਾ ਰਿਹਾ ਸੀ। ਇਸੇ ਦੌਰਾਨ ਕਾਂਗਰਸ ਹਮਾਇਤੀਆਂ ਨੇ ਪਹਿਲਾਂ ਤਾਂ ਉਸਦੇ ਨਾਲ ਬਹਿਸ ਕੀਤੀ ਅਤੇ ਫਿਰ ਦੇਖਦਿਆਂ ਹੀ ਦੇਖਦਿਆਂ ਮੀਡੀਆ ਦੇ ਸਾਹਮਣੇ ਹੀ ਉਸਨੂੰ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ।

