Khalsa March dedicated to Miri-Piri Day leaves from Tarn Taran for Goindwal Sahib
ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਖਾਲਸਾ ਮਾਰਚ ਬੀਤੇ ਕੱਲ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਪੁੱਜਣ ਤੋਂ ਬਾਅਦ ਅੱਜ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ‘ਚ ਸਿੱਖ ਆਗੂ ਅਤੇ ਸੰਗਤਾਂ ਮੌਜੂਦ ਰਹੀਆਂ। ਖਾਲਸਾ ਮਾਰਚ ਦੇ ਰਵਾਨਾ ਹੋਣ ‘ਤੇ ਸੰਗਤਾਂ ਨੇ ਫੁੱਲਾਂ ਨਾਲ ਸਵਾਗਤ ਕੀਤਾ। ਢੋਲ ਨਗਾਰਿਆਂ ਅਤੇ ਬੈਂਡ ਦੀ ਧੁਨ ਨਾਲ ਮਾਹੌਲ ਗੁਰਮਈ ਹੋ ਗਿਆ। ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗੁਰੂ ਸਾਹਿਬ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਰੰਧਾਵਾ ਨੇ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ।

