High Court Clears Way for Release of ‘Lawrence of Punjab’ Documentary
“‘ਲਾਰੈਂਸ ਆਫ ਪੰਜਾਬ’ ਡਾਕੂਮੈਂਟਰੀ ਦੀ ਰਿਲੀਜ਼ ਦਾ ਰਸਤਾ ਸਾਫ਼”

11 ਮਈ 2026, ਚੰਡੀਗੜ੍ਹ – ‘ਲਾਰੈਂਸ ਆਫ ਪੰਜਾਬ’ ਡਾਕੂਮੈਂਟਰੀ ਦੀ ਰਿਲੀਜ਼ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਹਾਈ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਡਾਕੂਮੈਂਟਰੀ ਵਿੱਚ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ।
ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜੇ ਡਾਕੂਮੈਂਟਰੀ ਦੇ ਨਾਮ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ZEE5 ਇਸ ਨੂੰ ਰਿਲੀਜ਼ ਕਰ ਸਕਦਾ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਫਿਲਮ ਦੇ ਨਾਮ ਵਿੱਚੋਂ ‘ਪੰਜਾਬ’ ਸ਼ਬਦ ਹਟਾਉਣ ਦੀ ਮੰਗ ਕੀਤੀ ਗਈ ਸੀ।
ਇਸ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਿਆਸੀ ਅਤੇ ਕਾਨੂੰਨੀ ਚਰਚਾ ਜਾਰੀ ਸੀ। ਹਾਈ ਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਡਾਕੂਮੈਂਟਰੀ ਦੀ ਰਿਲੀਜ਼ ਦਾ ਰਸਤਾ ਲਗਭਗ ਸਾਫ਼ ਹੋ ਗਿਆ ਹੈ।
