Let someone try to stop me… I’ll be right here until December 20th! Diljit Dosanjh’s defiant challenge during his concert
ਕੋਈ ਮੈਨੂੰ ਰੋਕ ਕੇ ਦਿਖਾਵੇ… 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ ਦਿਲਜੀਤ ਦੋਸਾਂਝ ਦੀ ਲਲਕਾਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ “ਔਰਾ ਵਰਲਡ ਟੂਰ” ਨੂੰ ਲੈ ਕੇ ਚਰਚਾ ਵਿਚ ਹਨ। ਇਸ ਦੌਰਾਨ ਉਨ੍ਹਾਂ ਦਾ ਦਿੱਲੀ ਵਿਚ ਪਹਿਲਾ ਸੰਗੀਤ ਸਮਾਰੋਹ ਜੇਐਲਐਨ ਸਟੇਡੀਅਮ ਵਿੱਚ ਹੋਇਆ, ਜਿਸ ਵਿਚ 80 ਹਜ਼ਾਰ ਤੋਂ ਵੱਧ ਲੋਕ ਆਏ ਹਨ। ਇਸ ਸ਼ੋਅ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਮੌਕੇ ਸੁਰੱਖਿਆਂ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਸ਼ੋਅ ਨੂੰ ਰੋਕਣ ਲਈ ਉਨ੍ਹਾਂ ਦੇ ਵਿਰੋਧੀਆਂ ਵਲੋਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਦੇ ਬਾਵਜੂਦ ਇਸ ਸ਼ੋਅ ਨੂੰ ਮਨਜ਼ੂਰੀ ਮਿਲ ਗਈ।

