Lightning strikes with devastating force in Punjab; young man didn’t even get a chance to run
ਪੰਜਾਬ ‘ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ ਨਾ ਮਿਲਿਆ
ਮਾਧੋਪੁਰ/ਪਠਾਨਕੋਟ (ਆਵਾਜ਼ਿ ਕੌਮ ਬਿਊਰੋ)-ਮਾਧੋਪੁਰ-ਸ਼ਾਹਪੁਰਕੰਡੀ ਸੜਕ ’ਤੇ ਸਥਿਤ ਪਾਵਰ ਹਾਊਸ ਦੀ ਉਸਾਰੀ ਵਾਲੀ ਥਾਂ ਨੇੜੇ ਖੇਤਾਂ ਵਿਚ ਕੰਮ ਕਰਦੇ ਮਜ਼ਦੂਰਾਂ ’ਤੇ ਦੇਰ ਸ਼ਾਮ ਅਚਾਨਕ ਅਸਮਾਨੀ ਬਿਜਲੀ ਡਿੱਗ ਪਈ। ਇਸ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਵੱਖ-ਵੱਖ ਸੂਬਿਆਂ ਤੋਂ ਆਏ ਮਜ਼ਦੂਰ ਪਾਵਰ ਹਾਊਸ ਦੀ ਉਸਾਰੀ ਵਾਲੀ ਥਾਂ ’ਤੇ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਨੌਜਵਾਨ ਇਸ ਦੀ ਲਪੇਟ ਵਿਚ ਆ ਗਏ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਵਿਸ਼ਾਲ (21) ਵਾਸੀ ਅਵਧਾਨਾ, ਜ਼ਿਲ੍ਹਾ ਉਰਈ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜ਼ਖ਼ਮੀਆਂ ਵਿਚ ਜਿਤੇਂਦਰ ਉਰਫ਼ ਜਿਤਨ (19) ਵਾਸੀ ਸ਼ਾਹਪੁਰਕੰਢੀ ਅਤੇ ਗਗਨ (17) ਵਾਸੀ ਜੁਗਿਆਲ ਕਾਲੋਨੀ ਦੇ ਨਾਂ ਸਾਹਮਣੇ ਆਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਤ ਅਧਿਕਾਰੀ ਅਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ। ਪੁਲਸ ਵੱਲੋਂ ਮਾਮਲੇ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਗਈ। ਇਸ ਹਾਦਸੇ ਕਾਰਨ ਮਜ਼ਦੂਰਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

