Maharashtra shaken by strong tremors of earthquake, people came out of their homes
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਹਾਰਾਸ਼ਟਰ, ਘਰਾਂ ਤੋਂ ਬਾਹਰ ਨਿਕਲੇ ਲੋਕ
Mumbai (ਆਵਾਜ਼ਿ ਕੌਮ ਬਿਊਰੋ)- ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਦੇ ਨੰਦੇੜ, ਹਿੰਗੋਲੀ ਅਤੇ ਪਰਭਣੀ ਜ਼ਿਲ੍ਹਿਆਂ ਵਿੱਚ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਭੂਚਾਲ ਦੇ ਝਟਕੇ ਸਵੇਰੇ 1:37 ਵਜੇ ਤੋਂ 3:23 ਵਜੇ ਦੇ ਵਿਚਕਾਰ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ 3.6 ਅਤੇ 4.6 ਦੇ ਵਿਚਕਾਰ ਮਾਪੀ ਗਈ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਦੱਸਿਆ ਜਾ ਰਿਹਾ ਹੈ ਕਿ ਦੋ ਘੰਟਿਆਂ ਤੋਂ ਵੀ ਘੱਟ ਸਮੇਂ ਦੇ ਅੰਤਰਾਲ ‘ਤੇ ਲਗਭਗ ਚਾਰ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਦਾ ਕੇਂਦਰ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਸੀ। ਦੱਸ ਦੇਈਏ ਕਿ ਇੱਕੋ ਰਾਤ ਲਗਾਤਾਰ ਚਾਰ ਵਾਲੇ ਆਏ ਭੂਚਾਲ ਦੇ ਕਾਰਨ ਸਥਾਨਕ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ। ਭੂਚਾਲ ਆਉਣ ਤੋਂ ਬਾਅਦ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਗਏ।

