“Bikram Majithia Gets Setback from High Court, Sanjay Singh’s Plea for Cross-Examination Allowed”
“ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਮਨਜ਼ੂਰ”

27 ਮਾਰਚ 2026 ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਆਪ ਆਗੂ ਸੰਜੇ ਸਿੰਘ ਵੱਲੋਂ ਮਾਣਹਾਨੀ ਮਾਮਲੇ ਵਿੱਚ ਬਿਕਰਮ ਮਜੀਠੀਆ ਤੋਂ ਪੁੱਛ-ਪੜਤਾਲ ਲਈ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਨੇ ਮਨਜ਼ੂਰ ਕਰ ਲਿਆ ਹੈ।
ਇਸ ਫੈਸਲੇ ਨਾਲ ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਸੰਜੇ ਸਿੰਘ ਵੱਲੋਂ ਪੁੱਛ-ਪੜਤਾਲ (ਕਰਾਸ ਐਗਜ਼ਾਮੀਨੇਸ਼ਨ) ਦਾ ਸਾਹਮਣਾ ਕਰਨਾ ਪਵੇਗਾ। ਸੰਜੇ ਸਿੰਘ ਨੇ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਖਿਲਾਫ਼ ਲਗਾਏ ਗਏ ਇਲਜ਼ਾਮਾਂ ਬਾਰੇ ਮਜੀਠੀਆ ਤੋਂ ਸਵਾਲ-ਜਵਾਬ ਕੀਤੇ ਜਾਣ ਚਾਹੀਦੇ ਹਨ।
ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਇਸ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਅਤੇ ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਬਿਆਨ ਦੇਣ ਦੇ ਹੁਕਮ ਦਿੱਤੇ ਹਨ। ਇਸ ਫੈਸਲੇ ਨਾਲ ਰਾਜਨੀਤਕ ਗਰਮਾਹਟ ਵਧ ਗਈ ਹੈ ਅਤੇ ਆਪ ਆਗੂਆਂ ਵੱਲੋਂ ਇਸ ਨੂੰ ਵੱਡੀ ਜਿੱਤ ਦੱਸਿਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਖਿਲਾਫ਼ ਮਾਣਹਾਨੀ ਦਾ ਕੇਸ ਚੱਲ ਰਿਹਾ ਹੈ ਅਤੇ ਇਸ ਫੈਸਲੇ ਤੋਂ ਬਾਅਦ ਇਸ ਕੇਸ ਦੀ ਜਾਂਚ ਹੋਰ ਤੇਜ਼ ਹੋਣ ਦੀ ਉਮੀਦ ਹੈ।
