Major accident in Rajasthan: High-speed car collides with a truck; 6 members of the same family killed
ਰਾਜਸਥਾਨ ‘ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ
ਜੈਪੁਰ (ਆਵਾਜ਼ਿ ਕੌਮ ਬਿਊਰੋ)-ਰਾਜਸਥਾਨ ਦੇ ਸਾਦੁਲਪੁਰ ਕਸਬੇ ਨੇੜੇ ਸ਼ਨੀਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਸੜਕ ਹਾਦਸੇ ਵਿੱਚ ਇੱਕ ਬੱਚੇ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਸਥਾਨ ‘ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚੋਂ ਪੰਜ ਮੈਂਬਰ ਇੱਕੋ ਪਰਿਵਾਰ ਦੇ ਹਨ। ਪੁਲਸ ਅਨੁਸਾਰ, ਇਹ ਹਾਦਸਾ ਦਾਦਰੇਵਾ-ਤਾਰਾਨਗਰ ਸੜਕ ‘ਤੇ ਉਸ ਸਮੇਂ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਦੇ ਸਮੇਂ ਕਾਰ ਵਿੱਚ ਸੱਤ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਡਰਾਈਵਰ ਸਮੇਤ ਛੇ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਆਦਮੀ, ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਉਕਤ ਸਾਰੇ ਲੋਕ ਤਾਰਾਨਗਰ ਦੇ ਸੋਮਸੀਸਰ ਪਿੰਡ ਵਿੱਚ ਇੱਕ ਮੰਦਰ ਵਿੱਚ ਦਰਸ਼ਨ ਕਰਨ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਕਾਰ ਵਿੱਚ ਫਸੇ ਲੋਕਾਂ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਈ ਇੱਕ ਕੁੜੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

