Major action by the CBI in the ‘Jhota’ murder case; the agency is sifting through the debris of a shop in search of evidence—specifically, a bullet
ਝੋਟਾ ਕਤਲ ਮਾਮਲੇ ‘ਚ CBI ਦੀ ਵੱਡੀ ਕਾਰਵਾਈ, ਗੋਲੀ ਦਾ ਸਬੂਤ ਲੱਭਣ ਲਈ ਫਰੋਲ ਰਹੀ ਦੁਕਾਨ ਦਾ ਮਲਬਾ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ‘ਚ ਸੀ. ਬੀ. ਆਈ. ਵਲੋਂ ਆਪਣੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਹੁਣ ਸੀ. ਬੀ. ਆਈ. ਦੀ ਟੀਮ ਮੁਲਜ਼ਮ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਨੂੰ ਇਕੱਠਾ ਕਰ ਰਹੀ ਹੈ ਅਤੇ ਇਸ ‘ਚੋਂ ਸਬੂਤ ਇਕੱਠੇ ਕਰ ਰਹੀ ਹੈ। ਟੀਮ ਵਲੋਂ ਦੁਕਾਨ ਦੇ ਸਾਰੇ ਮਲਬੇ ਨੂੰ ਚੁੱਕਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਵਿਭਾਗ ਦੀਆਂ ਵੱਖ-ਵੱਖ ਟੀਮਾਂ ਘਟਨਾ ਵਾਲੀ ਥਾਂ ‘ਤੇ ਖੜ੍ਹੀਆਂ ਹਨ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਅਸ਼ਵਨੀ ਕੁਮਾਰ ਨੇ ਪਹਿਲਾਂ ਜੋ ਗੋਲੀ ਚਲਾਈ ਸੀ, ਉਸ ਦਾ ਪੰਜਾਬ ਪੁਲਸ ਅਤੇ ਸੀ. ਬੀ. ਆਈ. ਨੂੰ ਸਬੂਤ ਨਹੀਂ ਮਿਲਿਆ ਹੈ। ਇਸ ਕਾਰਨ ਪੂਰੇ ਮਲਬੇ ਨੂੰ ਜੇ. ਸੀ. ਬੀ. ਦੀ ਮਦਦ ਨਾਲ ਚੁੱਕਿਆ ਜਾ ਰਿਹਾ ਹੈ ਤਾਂ ਜੋ ਸਬੂਤ ਲੱਭ ਸਕਣ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਪਰਿਵਾਰ ਆਪਣੀਆਂ ਮੰਗਾਂ ‘ਤੇ ਅੜਿਆ ਹੋਇਆ ਹੈ ਅਤੇ ਅਜੇ ਤੱਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ ਅੱਜ ਪੀ. ਜੀ. ਆਈ. ਵਿਖੇ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਸ ਦਾ ਸਸਕਾਰ ਕਰ ਦਿੱਤਾ ਜਾਵੇਗਾ।

