Major development in Punjab politics: 3 MLAs who resigned from AAP join the BJP
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ‘ਆਪ’ ‘ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ‘ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਭਾਜਪਾ ‘ਚ ਆਉਣ ‘ਤੇ ਸਵਾਗਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਤਿੰਨਾਂ ਆਗੂਆਂ ਨੇ ਆਮ ਆਦਮੀ ਪਾਰਟੀ ‘ਚੋਂ ਅਸਤੀਫ਼ਾ ਦੇ ਦਿੱਤਾ ਸੀ।

