Major incident in Mumbai: Fire breaks out in a residential building, causing panic
ਮੁੰਬਈ ‘ਚ ਵੱਡਾ ਹਾਦਸਾ : ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਮਚੀ ਭਾਜੜ
ਮੁੰਬਈ (ਆਵਾਜ਼ਿ ਕੌਮ ਬਿਊਰੋ)- ਮੱਧ ਮੁੰਬਈ ਦੇ ਲਾਲਬਾਗ ਇਲਾਕੇ ‘ਚ ਵੀਰਵਾਰ ਸਵੇਰੇ ਇਕ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਨਗਰ ਨਿਗਮ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਅਨੁਸਾਰ, ਅੱਗ ਸਵੇਰੇ 10 ਵਜੇ ਦੇ ਕਰੀਬ ਚਿਵੜਾ ਗਲੀ ‘ਚ ਪੂਨਮ ਬਿਲਡਿੰਗ ‘ਚ ਲੱਗੀ। ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਇਸ ਦੌਰਾਨ ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਘੱਟੋ-ਘੱਟ ਚਾਰ ਫਾਇਰ ਇੰਜਣ ਅਤੇ ਹੋਰ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਮੁੰਬਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਤੋਂ ਇਲਾਵਾ, ਪੁਲਸ, 108 ਐਂਬੂਲੈਂਸ ਸੇਵਾ, ਬੈਸਟ ਸਟਾਫ ਅਤੇ ਸਥਾਨਕ ਵਾਰਡ ਸਟਾਫ ਨੂੰ ਵੀ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

