Major police action following Parvinder Jhota’s murder
ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
ਮਾਨਸਾ (ਆਵਾਜ਼ਿ ਕੌਮ ਬਿਊਰੋ)- ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕੀਤਾ ਗਿਆ ਹੈ। ਵਾਰਦਾਤ ਤੋਂ ਬਾਅਦ ਮੈਡੀਕਲ ਸਟੋਰ ਦਾ ਮਾਲਕ ਸ਼ਰੇਆਮ ਗੋਲੀਆਂ ਚਲਾਉਂਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਵਾਰਦਾਤ ਤੋਂ ਬਾਅਦ ਮਾਨਸਾ ਪੁਲਸ ਦੇ ਉਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਿਨ੍ਹਾਂ ਆਖਿਆ ਕਿ ਪਰਵਿੰਦਰ ਝੋਟਾ ਦਾ ਕਤਲ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਸ ਅਧਿਕਾਰੀਆਂ ਨੇ ਕਿਹਾ ਕਿ 24 ਘੰਟਿਆਂ ਦੇ ਅੰਦਰ-ਅੰਦਰ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੁਲਸ ਮੁਤਾਬਕ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜੀ ਜਿਹੜੀ ਕੜੀ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਰਵਾਈ ਹੋਵੇਗਾ। ਇਸ ਤੋਂ ਇਲਾਵਾ ਪੁਲਸ ਦਾ ਆਖਣਾ ਹੈ ਕਿ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਜਿਸ ਅਸਲੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਉਸ ਦੀ ਵੀ ਜਾਂਚ ਜਾਰੀ ਹੈ। ਕਾਤਲ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਲਦ ਹੀ ਕਾਤਲ ਸੀਖਾਂ ਪਿੱਛੇ ਹੋਵੇਗਾ।

