Major update regarding Parvinder Jhota’s post-mortem; the body will be brought to PGI
ਪਰਵਿੰਦਰ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ, PGI ਲਿਆਂਦੀ ਜਾਵੇਗੀ ਮ੍ਰਿਤਕ ਦੇਹ
ਮਾਨਸਾ (ਆਵਾਜ਼ਿ ਕੌਮ ਬਿਊਰੋ)- ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਹੀ ਸਮੇਂ ਬਾਅਦ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪੀ. ਜੀ. ਆਈ. ਲਿਆਂਦੀ ਜਾਵੇਗੀ। ਇਹ ਵੀ ਪਤਾ ਲੱਗਾ ਹੈ ਕਿ ਪਰਵਿੰਦਰ ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਰਾਜ਼ੀ ਹੋ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁਲਾਕਾਤ ਕੀਤੀ ਸੀ। ਇਸ ਦੇ ਕੁੱਝ ਹੀ ਘੰਟਿਆਂ ਬਾਅਦ ਸੀ. ਬੀ. ਆਈ. ਦੀ 5 ਮੈਂਬਰੀ ਟੀਮ ਬੀਤੀ ਅੱਧੀ ਰਾਤ ਮਾਨਸਾ ਪੁੱਜੀ। ਟੀਮ ਨੇ ਸਿਟੀ-2 ਪੁਲਸ ਥਾਣੇ ਪਹੁੰਚ ਕੇ ਇਸ ਕੇਸ ਨਾਲ ਸਬੰਧਿਤ ਫਾਈਲ ਆਪਣੇ ਕਬਜ਼ੇ ‘ਚ ਲੈ ਲਈ ਹੈ।

