Major update regarding the CJP protests: Delhi Police detained Abhijit Deepke right at the airport
CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ ਪੁਲਸ ਨੇ ਅਭਿਜੀਤ ਦੀਪਕੇ ਨੂੰ ਏਅਰਪੋਰਟ ਤੋਂ ਹੀ ਚੁੱਕਿਆ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਉਸ ਦੇ ਆਗੂਆਂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲਸ ਨੇ ਉਦੋਂ ਹਿਰਾਸਤ ‘ਚ ਲੈ ਲਿਆ, ਜਦੋਂ ਉਨ੍ਹਾਂ ਦੀ ਫਲਾਈਟ ਰਾਜਧਾਨੀ ਪਹੁੰਚੀ। ਪਾਰਟੀ ਨੇ ਇਕ ਬਿਆਨ ‘ਚ ਇਸ ਹਿਰਾਸਤ ਦੀ ਨਿੰਦਾ ਕਰਦੇ ਹੋਏ ਦਾਅਵਾ ਕੀਤਾ ਕਿ ਇਹ ਉਨ੍ਹਾਂ ਦੇ ਆਗੂਆਂ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਦੀ ਜਗ੍ਹਾ ਤੱਕ ਪਹੁੰਚਣ ਤੋਂ ਰੋਕਣ ਲਈ ਪਹਿਲਾਂ ਤੋਂ ਸੋਚੀ-ਸਮਝੀ ਚਾਲ ਦਾ ਹਿੱਸਾ ਸੀ। ਸੀਜੇਪੀ ਦੇ ਇਹ ਨੇਤਾ ਮੁੰਬਈ ਤੋਂ ਇੱਥੇ ਆਏ ਸਨ। ਯੂਟਿਊਬਰ ਧਰੁਵ ਰਾਠੀ ਨੂੰ ਗੁਰੂਗ੍ਰਾਮ ‘ਚ ਉਨ੍ਹਾਂ ਦੇ ਘਰ ਤੋਂ ਹਿਰਾਸਤ ‘ਚ ਲਿਆ ਗਿਆ। ਇਸ ਤੋਂ ਇਲਾਵਾ, ਰਾਜਧਾਨੀ ਦੇ ਵੱਖ-ਵੱਖ ਸਥਾਨਾਂ ਤੋਂ 600 ਹੋਰ ਸਮਰਥਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ, ਵੱਖ-ਵੱਖ ਖੇਤਰਾਂ ਤੋਂ ਸੀਜੇਪੀ ਸਮਰਥਕ ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਉਨ੍ਹਾਂ ਨੂੰ ਹਿਰਾਸਤ ‘ਚ ਲੈ ਰਹੀ ਸੀ। ਵਾਹਨਾਂ ਨੂੰ ਰੋਕਣ ਲਈ ਸੜਕਾਂ ‘ਤੇ ਮੇਖਾਂ ਲਗਾਈਆਂ ਗਈਆਂ ਹਨ। ਸੀਜੇਪੀ ਨੇ ਇਸ ਕਾਰਵਾਈ ਨੂੰ ਕਿਤੇ ਵੀ ਆਉਣ-ਜਾਣ ਦੀ ਆਜ਼ਾਦੀ ਦੀ ਉਲੰਘਣਾ ਦੱਸਿਆ ਕਿ ਤਿੰਨਾਂ ਆਗੂਆਂ ਦੀ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ। ਸੀਜੇਪੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੀ ਅਪੀਲ ਕੀਤੀ ਹੈ। ਇਹ ਵਿਰੋਧ ਵੋਟਰ ਸੂਚੀ ‘ਚ ਹੇਰਫੇਰ ਦੇ ਦੋਸ਼ਾਂ ਅਤੇ ਵੋਟਰ ਰਜਿਸਟਰੇਸ਼ਨ ਲਈ ਇਸਤੇਮਾਲ ਹੋਣ ਵਾਲੇ ‘ਫਾਰਮ 6’ ਨਾਲ ਜੁੜੀਆਂ ਤਬਦੀਲੀਆਂ ਨੂੰ ਲੈ ਕੇ ਹੈ, ਜੋ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (ਐੱਸਆਈਆਰ) ਦੌਰਾਨ ਹੋਈਆਂ ਹਨ।

