“Barjinder Singh Makhan Brar Resigns from SAD (Punar Surjit)
“ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਅਸਤੀਫਾ

4 ਅਪ੍ਰੈਲ 2026 ਮੋਗਾ – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਭਰੇ ਮਨ ਨਾਲ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਇੱਕ ਲੰਮੇ ਬਿਆਨ ਵਿਚ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ ਉੱਤੇ ਏਜੰਸੀਆਂ ਨਾਲ ਮਿਲ ਕੇ ਪੰਥ ਤੇ ਪੰਜਾਬ ਨੂੰ ਗੁੰਮਰਾਹ ਕਰਨ ਦਾ ਗੰਭੀਰ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਥਾਪਨਾ ਇੱਕ ਵੱਡੀ ਸਾਜਿਸ਼ ਸੀ ਜਿਸ ਵਿਚ ਕੇਂਦਰੀ ਏਜੰਸੀਆਂ ਤੇ ਆਪ ਸਰਕਾਰ ਵੀ ਸ਼ਾਮਲ ਸੀ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਉੱਤੇ ਇਲਜ਼ਾਮ ਲਗਾਇਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਮ ਵਰਤ ਕੇ ਪੰਥ ਨੂੰ ਗੁੰਮਰਾਹ ਕਰ ਰਹੇ ਹਨ ਤੇ ਉਨ੍ਹਾਂ ਦੀ ਹਰ ਗੱਲ ਦਿੱਲੀ ਤੋਂ ਆਉਂਦੇ ਇਸ਼ਾਰਿਆਂ ਅਨੁਸਾਰ ਹੁੰਦੀ ਹੈ।
ਮੱਖਣ ਬਰਾੜ ਨੇ ਮਨਪ੍ਰੀਤ ਸਿੰਘ ਇਆਲੀ ਉੱਤੇ ਵੀ ਗੰਭੀਰ ਇਲਜ਼ਾਮ ਲਗਾਏ ਹਨ ਕਿ ਉਹ ਆਪਣੇ ਵਪਾਰਕ ਹਿੱਤਾਂ (ਕਲੋਨੀਆਂ ਆਦਿ) ਲਈ ਭਗਵੰਤ ਮਾਨ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਰੱਖਦਾ ਹੈ ਤੇ ਇਸ ਲਈ ਉਹ ਪੰਥ ਤੇ ਪੰਜਾਬ ਨਾਲ ਜੁੜੇ ਮੁੱਦਿਆਂ ਉੱਤੇ ਚੁੱਪ ਰਹਿੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਸੀ.ਐੱਮ ਬਣਨ ਦੀ ਪੇਸ਼ਕਸ਼ ਵੀ ਆਈ ਸੀ।

ਆਖਰ ਵਿਚ ਉਨ੍ਹਾਂ ਕਿਹਾ ਕਿ ਉਹ ਪੰਥਕ ਪਰਿਵਾਰ ਹੋਣ ਕਰਕੇ ਇਸ ਸਾਜਿਸ਼ ਵਿਚ ਫਸ ਗਏ ਸਨ ਤੇ ਹੁਣ ਆਪਣੀ ਜਮੀਰ ਅਨੁਸਾਰ ਸੱਚ ਬੋਲਣਾ ਚਾਹੁੰਦੇ ਹਨ। ਉਨ੍ਹਾਂ ਘੋਸ਼ਣਾ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਉਹ ਪੰਥਕ ਕਚਹਿਰੀ ਵਿਚ ਸਾਰਾ ਸੱਚ ਸਾਹਮਣੇ ਲਿਆਉਣਗੇ।
