‘We Will Win in the Final Round’ – Mamata Banerjee
‘ਆਖਰੀ ਰਾਊਂਡ ‘ਚ ਅਸੀਂ ਹੀ ਜਿਤਾਂਗੇ’

4 ਮਈ 2026, ਕੋਲਕਾਤਾ – ਪੱਛਮੀ ਬੰਗਾਲ ਵਿੱਚ ਚੋਣ ਨਤੀਜਿਆਂ ਦੇ ਦਰਮਿਆਨ Mamata Banerjee ਨੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਖਰੀ ਰਾਊਂਡ ਵਿੱਚ ਤ੍ਰਿਣਮੂਲ ਕਾਂਗਰਸ ਹੀ ਜਿੱਤ ਦਰਜ ਕਰੇਗੀ। ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਸਾਰੇ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਕਾਊਂਟਿੰਗ ਸੈਂਟਰਾਂ ਵਿੱਚ ਡਟੇ ਰਹਿਣ।
ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਈ ਥਾਵਾਂ ‘ਤੇ ਵੋਟਾਂ ਦੀ ਗਿਣਤੀ ਰੋਕੀ ਗਈ ਹੈ ਅਤੇ ਕਮਿਸ਼ਨ ਮਨਮਾਨੀ ਕਰ ਰਿਹਾ ਹੈ।
ਉਨ੍ਹਾਂ ਦੇ ਇਸ ਬਿਆਨ ਨਾਲ ਚੋਣੀ ਮਾਹੌਲ ਹੋਰ ਤਪ ਗਿਆ ਹੈ ਅਤੇ ਨਤੀਜਿਆਂ ਨੂੰ ਲੈ ਕੇ ਤਣਾਅ ਵਧ ਗਿਆ ਹੈ।
