Mann Govt Withdraws Security from Sant Baba Ghala Singh Ji
ਮਾਨ ਸਰਕਾਰ ਨੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਵਾਪਸ ਲਈ ਸੁਰੱਖਿਆ – ਸੁਖਬੀਰ ਸਿੰਘ ਬਾਦਲ ਨੇ ਕੀਤੀ ਸਖ਼ਤ ਨਿੰਦਾ

23 ਫ਼ਰਵਰੀ 2026 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਸੁਰੱਖਿਆ ਵਾਪਸ ਲੈਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਾਬਾ ਜੀ ਵੱਲੋਂ ਅਕਾਲੀ ਦਲ ਨੂੰ ਦਿੱਤੇ ਸਮਰਥਨ ਤੋਂ ਤੁਰੰਤ ਬਾਅਦ ਇਹ ਕਾਰਵਾਈ ਕੀਤੀ ਗਈ ਹੈ ਜੋ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਵਰਗਾ ਕਦਮ ਹੈ।
ਸੁਖਬੀਰ ਬਾਦਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੰਤ ਬਾਬਾ ਘਾਲਾ ਸਿੰਘ ਜੀ ਦੇ ਜੀਵਨ ਨੂੰ ਕੋਈ ਖ਼ਤਰਾ ਪੈਦਾ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਆਸੀ ਵੈਰ-ਭਾਵਨਾ ਅਤੇ ਧਾਰਮਿਕ ਆਗੂਆਂ ਨੂੰ ਡਰਾਉਣ ਵਾਲੀ ਹੈ ਅਤੇ ਪੰਜਾਬ ਦੀ ਸੁਰੱਖਿਆ ਵਿਵਸਥਾ ‘ਤੇ ਵੱਡਾ ਸਵਾਲ ਖੜ੍ਹਾ ਕਰਦੀ ਹੈ।
ਇਸ ਬਿਆਨ ਨਾਲ ਪੰਥਕ ਅਤੇ ਰਾਜਨੀਤਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਸਰਕਾਰ ਨੂੰ ਜਵਾਬਤਲਬ ਕੀਤਾ ਜਾ ਰਿਹਾ ਹੈ।
