Massive Panthic Gathering at Sri Akal Takht Sahib on 26 January – SAD (Amritsar) Holds Emergency Meeting

Massive Panthic Gathering at Sri Akal Takht Sahib on 26 January – SAD (Amritsar) Holds Emergency Meeting

26 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਪੰਥਕ ਇਕੱਤਰਤਾ

Massive Panthic Gathering at Sri Akal Takht Sahib on 26 January – SAD (Amritsar) Holds Emergency Meeting

ਅੰਮ੍ਰਿਤਸਰ, 20 ਜਨਵਰੀ: -26 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਵੱਡੀ ਪੰਥਕ ਇਕੱਤਰਤਾ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੱਜ ਪਾਰਟੀ ਦੇ ਉਪ ਦਫ਼ਤਰ ਨਿਊ ਅੰਮ੍ਰਿਤਸਰ ਵਿੱਚ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਨੇ ਕੀਤੀ, ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ 26 ਜਨਵਰੀ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਤੋਂ ਬਾਅਦ 1986 ਵਿੱਚ ਹੋਇਆ ਸਰਬੱਤ ਖਾਲਸਾ ਸਿੱਖ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹੈ। ਉਸੇ ਸਰਬੱਤ ਖਾਲਸੇ ਦੀ ਤਰਜਮਾਨੀ ਦੇ ਤਹਿਤ 26 ਜਨਵਰੀ ਨੂੰ ਸਮੁੱਚੀਆਂ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਵੱਡੀ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਹਰ ਸਿੱਖ 26 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਇਸ ਪੰਥਕ ਇਕੱਤਰਤਾ ਵਿੱਚ ਸ਼ਮੂਲੀਅਤ ਕਰੇ ਅਤੇ ਪੰਥਕ ਏਕਤਾ ਦਾ ਸਬੂਤ ਦੇਵੇ। ਮੀਟਿੰਗ ਦੇ ਅੰਤ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ‘ਤੇ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਘਰ-ਘਰ ਸੰਪਰਕ ਰਾਹੀਂ ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਮਝੈਲ, ਕੁਲਵੰਤ ਸਿੰਘ ਕੋਟਲਾ, ਸ਼ਮਸ਼ੇਰ ਸਿੰਘ ਬਰਾੜ, ਪਰਮਜੀਤ ਸਿੰਘ ਖਾਸਾ, ਗੁਰਮੇਲ ਸਿੰਘ ਨੰਬਰਦਾਰ, ਦਵਿੰਦਰ ਸਿੰਘ ਬੱਲ, ਦਵਿੰਦਰ ਸਿੰਘ ਸਦਿਓੜਾ, ਰਵੀ ਸ਼ੇਰ ਸਿੰਘ, ਪ੍ਰਭਪ੍ਰੀਤ ਸਿੰਘ, ਅਮਰਿੰਦਰ ਸਿੰਘ, ਗੁਰ ਅਵਤਾਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਰਹੇ।