Miri Piri Khalsa March leaves for next stage with Khalsa chants from Guru Bir Baba Buddha Sahib
ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ ਨਾਲ ਅਗਲੇ ਪੜਾਅ ਲਈ ਰਵਾਨਾ
ਝਬਾਲ (ਆਵਾਜ਼ਿ ਕੌਮ ਬਿਊਰੋ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਾਤੜੀ ਪੜਾਅ ਤੋਂ ਬਾਅਦ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾਈ ਮਾਰਚ ਦੀ ਆਰੰਭਤਾ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ। ਇਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ,ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪਰੀਤ ਕੌਰ,ਮੈਨੇਜਰ ਧਰਮਿੰਦਰ ਸਿੰਘ,ਹੈਡ ਗਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਸਮੇਂਤ ਵੱਖ ਵੱਖ ਸਿੱਖ ਧਾਰਮਿਕ ਜਥੇਬੰਦੀਆ,ਨਿਹੰਗ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਲ ਹੋਏ।

