MLA Dr. Sukhwinder Sukhi Resigns from Cabinet Rank
MLA ਡਾ: ਸੁਖਵਿੰਦਰ ਸੁੱਖੀ ਨੇ ਕੈਬਨਿਟ ਰੈਂਕ ਤੋਂ ਦਿੱਤਾ ਅਸਤੀਫਾ

18 ਜਨਵਰੀ 2026 – ਪੰਜਾਬ ਸਰਕਾਰ ਵਿੱਚ ਕੈਬਨਿਟ ਰੈਂਕ ਵਾਲੇ MLA ਡਾ: ਸੁਖਵਿੰਦਰ ਸੁੱਖੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੀ ਚੇਅਰਮੈਨੀ ਵੀ ਛੱਡ ਦਿੱਤੀ ਹੈ।
ਅਸਤੀਫਾ ਦੇਣ ਤੋਂ ਬਾਅਦ ਡਾ: ਸੁੱਖੀ ਨੇ ਕਿਹਾ ਕਿ “ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾਂ ਹਾਂ”। ਇਹ ਬਿਆਨ ਪੰਥਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਬਹੁਤ ਚਰਚਾ ਦਾ ਵਿਸ਼ਾ ਬਣ ਗਿਆ ਹੈ। ਅਸਤੀਫੇ ਦੇ ਪਿੱਛੇ ਦੇ ਕਾਰਨਾਂ ਬਾਰੇ ਵੱਖ-ਵੱਖ ਕਿਆਸ ਲਗਾਏ ਜਾ ਰਹੇ ਹਨ ਪਰ ਡਾ: ਸੁੱਖੀ ਨੇ ਸਪੱਸ਼ਟ ਕਿਹਾ ਕਿ ਇਹ ਫੈਸਲਾ ਰਾਜਾ ਸਾਹਿਬ ਦੇ ਸਤਿਕਾਰ ਨਾਲ ਜੁੜਿਆ ਹੈ।
ਪੰਜਾਬ ਸਰਕਾਰ ਵਿੱਚ ਇਹ ਅਸਤੀਫਾ ਵੱਡੀ ਹਲਚਲ ਪੈਦਾ ਕਰ ਰਿਹਾ ਹੈ ਅਤੇ ਵਿਰੋਧੀ ਧਿਰਾਂ ਵੀ ਇਸ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੀਆਂ ਹਨ। ਸੰਗਤ ਅਤੇ ਰਾਜਨੀਤਿਕ ਵਿਸ਼ਲੇਸ਼ਕ ਇਸ ਨੂੰ ਬਹੁਤ ਧਿਆਨ ਨਾਲ ਵੇਖ ਰਹੇ ਹਨ।
