Morcha at Wagah Border for Farmers’ Issues & Release of Bandi Singhs

ਕਿਸਾਨਾਂ ਦੇ ਮਸਲੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਹਗਾ ਬਾਰਡਰ ‘ਤੇ ਮੋਰਚਾ ਲਾਵਾਂਗੇ

22 ਫ਼ਰਵਰੀ 2026 – ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਸਲੇ ਹੱਲ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਹਗਾ ਬਾਰਡਰ ‘ਤੇ ਵੱਡਾ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚੇ ਦੀ ਤਰੀਕ ਅਤੇ ਵੇਰਵੇ ਸਬੰਧੀ 3 ਮਾਰਚ ਨੂੰ ਹੋਲੇ ਮਹੱਲੇ ਮੌਕੇ ਐਲਾਨ ਕੀਤਾ ਜਾਵੇਗਾ।

ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲਣੇ ਚਾਹੀਦੇ ਹਨ ਅਤੇ ਬੰਦੀ ਸਿੰਘਾਂ ਨੂੰ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਰੱਖਣਾ ਅਨਿਆਂ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਮੋਰਚੇ ਲਈ ਇਕਜੁੱਟ ਹੋ ਕੇ ਆਵਾਜ਼ ਉਠਾਈ ਜਾਵੇ ਕਿਉਂਕਿ ਇਹ ਪੰਥਕ ਅਤੇ ਕਿਸਾਨੀ ਹੱਕਾਂ ਨਾਲ ਜੁੜਿਆ ਮਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹਨਾਂ ਮੰਗਾਂ ਨੂੰ ਮੰਨਣਾ ਪਵੇਗਾ ਅਤੇ ਪੰਥ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ।

ਇਸ ਐਲਾਨ ਨਾਲ ਪੰਥਕ ਅਤੇ ਕਿਸਾਨੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ 3 ਮਾਰਚ ਦੇ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ।