Mother, fed up with drug addict son, sets herself on fire, suffers 80 percent burns
ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
ਪਠਾਨਕੋਟ (ਆਵਾਜ਼ਿ ਕੌਮ ਬਿਊਰੋ)-ਪਠਾਨਕੋਟ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਹਿਲਾ ਨੇ ਕਥਿਤ ਤੌਰ ’ਤੇ ਆਪਣੇ ਆਪ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਅੱਗ ਲੱਗਣ ਕਾਰਨ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਹਿਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮਹਿਲਾ ਕਰੀਬ 80 ਫੀਸਦੀ ਝੁਲਸ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਆਪਣੇ ਨਸ਼ੇੜੀ ਪੁੱਤਰ ਵੱਲੋਂ ਕਥਿਤ ਤੌਰ ’ਤੇ ਪੈਸਿਆਂ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਲਜ਼ਾਮ ਇਹ ਵੀ ਹੈ ਕਿ ਪੁੱਤਰ ਵੱਲੋਂ ਆਪਣੀ ਮਾਂ ਦੀਆਂ ਵਾਲੀਆਂ ਖੋਹ ਲਈਆਂ ਗਈਆਂ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਲੋਕਾਂ ਨੇ ਤੁਰੰਤ ਮਹਿਲਾ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਮਾਮਲੇ ਦੀ ਅਸਲ ਸਥਿਤੀ ਅਤੇ ਘਟਨਾ ਦੇ ਕਾਰਨਾਂ ਸਬੰਧੀ ਪੁਲਸ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਾਹਮਣੇ ਆਵੇਗੀ।

