Muslim protesters block metro in London, thousands of passengers upset
ਲੰਡਨ ‘ਚ ਮੁਸਲਿਮ ਪ੍ਰਦਰਸ਼ਨਕਾਰੀਆਂ ਨੇ ਰੋਕ’ਤੀ ਮੈਟਰੋ, ਹਜ਼ਾਰਾਂ ਮੁਸਾਫ਼ਿਰ ਹੋਏ ਪਰੇਸ਼ਾਨ
London, (ਆਵਾਜ਼ਿ ਕੌਮ ਬਿਊਰੋ)-ਬ੍ਰਿਟੇਨ ਦੀ ਰਾਜਧਾਨੀ ਲੰਡਨ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੁਸਲਿਮ ਪ੍ਰਦਰਸ਼ਨਕਾਰੀਆਂ ਵੱਲੋਂ ਲੰਡਨ ਅੰਡਰਗਰਾਊਂਡ (ਟਿਊਬ) ਨੂੰ ਰੋਕ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦੇ ਇਸ ਕਦਮ ਨਾਲ ਆਮ ਲੋਕਾਂ ਅਤੇ ਮੁਸਾਫ਼ਿਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੰਡਨ ਦੇ ਮੇਅਰ ਸਾਦਿਕ ਖਾਨ ਦੀਆਂ ਨੀਤੀਆਂ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਸਥਿਤੀ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ, ਜਿੱਥੇ ਕੁਝ ਲੋਕ ਇਸ ਨੂੰ ਲੰਡਨ ਵਿੱਚ ਵਧਦੇ “ਸ਼ਰੀਆ ਕਾਨੂੰਨ” (ਜਿਸ ਨੂੰ ਸੋਸ਼ਲ ਮੀਡੀਆ ‘ਤੇ ‘ਸ਼ਾਕੀਰਾ ਲਾਅ’ ਵਜੋਂ ਵੀ ਲਿਖਿਆ ਜਾ ਰਿਹਾ ਹੈ) ਦੇ ਪ੍ਰਭਾਵ ਵਜੋਂ ਦੇਖ ਰਹੇ ਹਨ। ਪ੍ਰਦਰਸ਼ਨ ਕਾਰਨ ਪਰੇਸ਼ਾਨ ਹੋਏ ਲੋਕਾਂ ਨੇ ਆਪਣੀ ਭੜਾਸ ਕੱਢਦਿਆਂ ਕਿਹਾ ਹੈ ਕਿ ਹੁਣ ਉਹਨਾਂ ਨੂੰ ਆਪਣਾ ਦੇਸ਼ ਵਾਪਸ ਚਾਹੀਦਾ ਹੈ। ਲੰਡਨ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਪਈ ਇਸ ਰੁਕਾਵਟ ਨੇ ਸ਼ਹਿਰ ਦੇ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

