Nagar Kirtan to be held in Jalandhar tomorrow; traffic will be diverted, route plan released
ਜਲੰਧਰ ‘ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ ਜਾਰੀ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਭਲਕੇ ਯਾਨੀ ਕਿ 21 ਨਵੰਬਰ ਸ਼ਨੀਵਾਰ ਨੂੰ ਜਲੰਧਰ ਸ਼ਹਿਰ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਤੋਂ ਆਰੰਭ ਹੋਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਸੜਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਸੇ ਦੇ ਸਬੰਧ ਵਿਚ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ ਅਤੇ ਰਸਤੇ ਡਾਇਵਰਟ ਰਹਿਣਗੇ।
ਇਹ ਰਹੇਗਾ ਨਗਰ ਕੀਰਤਨ ਦਾ ਰੂਟ
- ਮਦਨ ਫਲੋਰ ਮਿਲ ਚੌਕ
- ਅਲਾਸਕਾ ਚੌਕ
- ਟੀ-ਪੁਆਇੰਟ ਰੇਲਵੇ ਸਟੇਸ਼ਨ
- ਇਕਹਿਰੀ ਪੁਲੀ ਦਰਿਆ ਪੁਲ
- ਕਿਸ਼ਨਪੁਰਾ ਚੌਕ/ਰੇਲਵੇ ਫਾਟਕ
- ਦੁਰਗਾ ਚੌਕ/ਰੇਲਵੇ ਫਾਟਕ
- ਪਟੇਲ ਚੌਕ
- ਵਰਕਸ਼ਾਪ ਚੌਕ
- ਕਪੂਰਥਲਾ ਚੌਕ
- ਚਿਕ-ਚਿਕ ਚੌਕ
- ਲਕਸ਼ਮੀ ਨਰਾਇਣ ਮੰਦਰ ਮੋੜ
- ਫੁੱਟਬਾਲ ਚੌਕ
- ਟੀ-ਪੁਆਇੰਟ ਸ਼ਕਤੀ ਨਗਰ
- ਨਕੋਦਰ ਚੌਕ
- ਸਕਾਈਲਾਰਕ ਚੌਕ
- ਪ੍ਰੀਤ ਹੋਟਲ ਮੋੜ
- ਮਖਦੂਮਪੁਰਾ ਗਲੀ (ਫੁੱਲਾਂਵਾਲਾ ਚੌਕ)
- ਪਲਾਜ਼ਾ ਚੌਕ
- ਕੰਪਨੀ ਬਾਗ ਚੌਕ (ਪੀ.ਐਨ.ਬੀ. ਚੌਕ)
- ਮਿਲਾਪ ਚੌਕ
- ਸ਼ਾਸਤਰੀ ਮਾਰਕੀਟ ਚੌਕ।
ਸਵੇਰੇ 9 ਤੋਂ ਰਾਤ 10 ਵਜੇ ਤੱਕ ਟ੍ਰੈਫਿਕ ਡਾਇਵਰਟ ਰਹੇਗਾ
ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਜਾਰੀ ਸੂਚਨਾ ਅਨੁਸਾਰ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਨਗਰ ਕੀਰਤਨ ਦੇ ਰੂਟ ’ਤੇ ਟਰੈਫਿਕ ਡਾਇਵਰਟ ਕੀਤਾ ਜਾਵੇਗਾ। ਇਸ ਦੌਰਾਨ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਸ ਵੱਲੋਂ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਨਿਰਦੇਸ਼ਾਂ ਮੁਤਾਬਕ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਟਰੈਫਿਕ ਸਬੰਧੀ ਜਾਣਕਾਰੀ ਜਾਂ ਸਹਾਇਤਾ ਲਈ ਟਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

