Neighboring country jolted by a 5.7-magnitude earthquake! Atmosphere of panic ensues
5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ ! ਬਣਿਆ ਦਹਿਸ਼ਤ ਦਾ ਮਾਹੌਲ
ਇਸਲਾਮਾਬਾਦ (ਆਵਾਜ਼ਿ ਕੌਮ ਬਿਊਰੋ)- ਸ਼ਨੀਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ 5.7 ਤੀਬਰਤਾ ਦਾ ਭੂਚਾਲ ਆਇਆ ਜਿਸ ਦੀ ਜਾਣਕਾਰੀ ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਦਿੱਤੀ। ਇਸ ਦੌਰਾਨ USGS ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਰਿਪੋਰਟ ਦਿੱਤੀ ਕਿ ਭੂਚਾਲ ਬਲੋਚਿਸਤਾਨ ਦੇ ਖੁਜ਼ਦਾਰ ਸ਼ਹਿਰ ਦੇ ਨੇੜੇ ਆਇਆ। ਇਸ ‘ਚ ਕਿਹਾ ਗਿਆ ਹੈ ਕਿ ਭੂਚਾਲ ਖੁਜ਼ਦਾਰ ਤੋਂ 48 ਕਿਲੋਮੀਟਰ ਪੱਛਮ-ਉੱਤਰ-ਪੱਛਮ ‘ਚ ਆਇਆ। ਇਸ ਤੋਂ ਪਹਿਲਾਂ ਫਰਵਰੀ ਵਿੱਚ, ਬਲੋਚਿਸਤਾਨ ਸੂਬੇ ‘ਚ 5.6 ਤੀਬਰਤਾ ਦਾ ਭੂਚਾਲ ਆਇਆ ਸੀ। ਪਾਕਿਸਤਾਨ ਦਾ ਸਭ ਤੋਂ ਵਿਨਾਸ਼ਕਾਰੀ ਭੂਚਾਲ 2005 ਵਿੱਚ ਆਇਆ ਸੀ, ਜਿਸ ‘ਚ 74,000 ਤੋਂ ਵੱਧ ਲੋਕ ਮਾਰੇ ਗਏ ਸਨ।

