New Punjab Congress President Pargat Singh met Dr. Manmohan Singh’s family and interacted with his wife
ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸੋਚ ਸੀ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਪੰਜਾਬ ਜਾਵਾਂ। ਪਰਗਟ ਸਿੰਘ ਨੇ ਕਿਹਾ ਕਿ ਆਸ਼ੀਰਵਾਦ ਲੈਣ ਆਇਆ ਹਾਂ ਹੁਣ ਪੰਜਾਬ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ। ਉਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨਾਲ ਜ਼ਰੂਰ ਮਿਲਾਂਗਾ, ਨਾਰਾਜ਼ਗੀ ਦੀ ਕੋਈ ਗੱਲ ਨਹੀਂ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਪ੍ਰਗਟ ਸਿੰਘ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਿਵਾਸ ਸਥਾਨ ‘ਤੇ ਪਹੁੰਚੇ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਸੋਸ਼ਲ ਮੀਡੀਆ ‘ਤੇ ਪ੍ਰਗਟ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦੇ ਹੋਏ ਲਿਖਿਆ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਸਰਦਾਰ ਮਨਮੋਹਨ ਸਿੰਘ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।

