New stir in Punjab Congress, all MLAs including Bajwa wrote a letter to the high command
ਪੰਜਾਬ ਕਾਂਗਰਸ ‘ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਕਾਂਗਰਸ ‘ਚ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੇ ਵਿਵਾਦ ਵਿਚਾਲੇ ਹੁਣ ਤੀਜਾ ਧੜਾ ਵੀ ਸਰਗਰਮ ਹੋ ਗਿਆ ਹੈ। ਇਹ ਧੜਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਹੈ। ਜਾਣਕਾਰੀ ਅਨੁਸਾਰ ਬਾਜਵਾ ਸਮੇਤ 15 ਵਿਧਾਇਕਾਂ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਦਾ ਸਮਾਂ ਮੰਗਿਆ ਹੈ। ਵਿਧਾਇਕਾਂ ਨੇ ਚਿੱਠੀ ‘ਚ ਕੀ ਮੰਗ ਰੱਖੀ ਹੈ ਇਸ ਬਾਰੇ ਹਾਲੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਹੁਣ ਦੇਖਣਾ ਹੋਵੇਗਾ ਕਿ ਮੁਲਾਕਾਤ ਤੋਂ ਬਾਅਦ ਕੀ ਨਤੀਜਾ ਨਿਕਲਦਾ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਸਰਗਰਮ ਸਨ ਅਤੇ ਦੋਵਾਂ ਵਿਚਾਲੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਚਰਚਾ ਬਣੀ ਹੋਈ ਹੈ ਕਿ ਪ੍ਰਧਾਨਗੀ ਦੀ ਲੜਾਈ ‘ਚ ਪ੍ਰਤਾਪ ਬਾਜਵਾ ਤੀਜੇ ਦਾਅਵੇਦਾਰ ਵਜੋਂ ਉੱਭਰ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਸੱਤਾ ‘ਚ ਆਉਂਦੀ ਹੈ ਤਾਂ ਪਾਰਟੀ ਪ੍ਰਧਾਨ ਦਾ ਚਿਹਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੋ ਸਕਦਾ ਹੈ। ਇਹ ਸਾਰੀਆਂ ਗੱਲਾਂ ਹਾਈਕਮਾਂਡ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

