New twist in the case of Daljit from Mansa; major revelation in the post-mortem report
ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ ‘ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ‘ਚ ਵੱਡਾ ਖ਼ੁਲਾਸਾ
ਮਾਨਸਾ (ਆਵਾਜ਼ਿ ਕੌਮ ਬਿਊਰੋ)- ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਲਜੀਤ ਦੀ ਪੋਸਟ ਮਾਰਟਮ ਰਿਪੋਰਟ ਵਿਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਰਿਪੋਰਟ ਵਿਚ ਆਖਿਆ ਗਿਆ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੇ ਓਵਰਡੋਜ਼ ਨਾਲ ਹੋਈ ਹੈ। ਇਹ ਰਿਪੋਰਟ ਬਠਿੰਡਾ ਏਮਜ਼ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੁਲਸ ਵੱਲੋਂ ਨਸ਼ੇ ਵਾਲੀ ਗੱਲ ਨੂੰ ਮੁੱਢੋਂ ਖਾਰਜ ਕਰ ਦਿੱਤਾ ਗਿਆ ਸੀ ਅਤੇ ਇਸ ਨੂੰ ਕਤਲ ਦਾ ਮਾਮਲਾ ਦੱਸਦੇ ਹੋਏ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰ ਨੇ ਇਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਅਤੇ ਉਨ੍ਹਾਂ ਦਾ ਬੱਚਿਆਂ ਨੂੰ ਨਾਜਾਇਜ਼ ਫਸਾਇਆ ਜਾ ਰਿਹਾ ਹੈ। ਹੁਣ ਜਦੋਂ ਏਮਜ਼ ਵੱਲੋਂ ਦਲਜੀਤ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ ਤਾਂ ਇਹ ਵੀ ਸਾਫ ਹੋ ਗਿਆ ਹੈ ਕਿ ਦਲਜੀਤ ਦਾ ਕਤਲ ਨਹੀਂ ਹੋਇਆ ਸਗੋਂ ਉਸ ਦੀ ਮੌਤ ਓਵਰਡੋਜ਼ ਨਾਲ ਹੋਈ ਹੈ। ਹੁਣ ਇਸ ਗੱਲ ਦੀ ਜਾਂਚ ਕਰਨੀ ਬਣਦੀ ਹੈ ਕਿ ਦਲਜੀਤ ਵੱਲੋਂ ਜਿਹੜਾ ਨਸ਼ਾ ਦਿੱਤਾ ਗਿਆ ਸੀ, ਉਹ ਉਸ ਨੂੰ ਕਿਸ ਨੇ ਦਿੱਤਾ ਅਤੇ ਕਿੱਥੋਂ ਆਇਆ ਸੀ।

