Next 24 hours are crucial! Heavy rain and thunderstorm alert in Punjab, Meteorological Department has given a big warning
ਅਗਲੇ 24 ਘੰਟੇ ਅਹਿਮ! ਪੰਜਾਬ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਵਿਚ ਮਾਨਸੂਨ ਦੀ ਦਸਤਕ ਹੋ ਚੁੱਕੀ ਹੈ। ਦੁਪਹਿਰ ਤੋਂ ਬਾਅਦ ਬਦਲੇ ਮੌਸਮ ਦੇ ਮਿਜਾਜ਼ ਕਾਰਨ ਕਈ ਜਲੰਧਰ ਸਮੇਤ ਕਈ ਇਲਾਕਿਆਂ ‘ਚ ਮੀਂਹ ਪਿਆ, ਜਿਸ ਕਾਰਨ ਮੌਸਮ ਮੀਂਹ ਨੇ ਜਲੰਧਰ ਵਿਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਦਿੱਤਾ। ਮੀਂਹ ਕਾਰਨ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਲਗਭਗ 6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮਾਨਸੂਨ ਦੇ ਹੋਰ ਜ਼ਿਆਦਾ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹਿ ਰਹੇਗਾ। ਵਿਭਾਗ ਨੇ ਲੋਕਾਂ ਨੂੰ ਮੌਸਮ ਦੇ ਬਦਲਦੇ ਹਾਲਾਤ ਨੂੰ ਵੇਖਦੇ ਹੋਏ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ 8 ਤਾਰੀਖ਼ ਤੱਕ ਭਾਰੀ ਮੀਂਹ ਦਾ ਦੌਰ ਜਾਰੀ ਰਹੇਗਾ। ਅਗਲੇ 24 ਘੰਟਿਆਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। 3 ਅਤੇ 4 ਜੁਲਾਈ ਨੂੰ ਕਈ ਇਲਾਕਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 5 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਤੇਜ਼ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੌਰਾਨ ਦਰੱਖ਼ਤਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕਿਸੇ ਵੀ ਹਾਦਸੇ ਤੋਂ ਬਚਣ ਲਈ ਪਾਣੀ ਵਾਲੇ ਖੇਤਰਾਂ ਅਤੇ ਨੀਵੇਂ ਇਲਾਕਿਆਂ ‘ਚ ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

